Home / Punjabi News / ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਬੋਲੇ ਸੁਖਬੀਰ ਬਾਦਲ, ਗਠਜੋੜ ‘ਤੇ ਦਿੱਤਾ ਵੱਡਾ ਬਿਆਨ

ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਬੋਲੇ ਸੁਖਬੀਰ ਬਾਦਲ, ਗਠਜੋੜ ‘ਤੇ ਦਿੱਤਾ ਵੱਡਾ ਬਿਆਨ

ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਬੋਲੇ ਸੁਖਬੀਰ ਬਾਦਲ, ਗਠਜੋੜ ‘ਤੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ਾ ਦੇਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿੱਜੀ ਚੈਨਲ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ

Image Courtesy :jagbani(punjabkesari)

ਭਾਜਪਾ ਨਾਲ ਗਠਜੋੜ ਤੋੜਣ ਦਾ ਫ਼ੈਸਲਾ ਪਾਰਟੀ ਵਲੋਂ ਕੀਤਾ ਜਾਵੇਗਾ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਹਰ ਸਮੇਂ ਕਿਸਾਨਾਂ ਦੇ ਨਾਲ ਹਾਂ ਅਤੇ ਕਿਸੇ ਵੀ ਹਾਲਤ ‘ਚ ਐੱਮ.ਐੱਸ. ਪੀ ਨੂੰ ਖ਼ਤਮ ਨਹੀਂ ਹੋਣ ਦੇਵਾਂਗੇ ਚਾਹੇ ਸਾਨੂੰ ਜਾਨ ਕਿਉਂ ਨਾ ਦੇਣੀ ਪਵੇ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਜਦੋਂ ਪਹਿਲਾ ਬਿੱਲ ਆਇਆ ਤਾਂ ਅਕਾਲੀ ਦਲ ਨੇ ਇਸ ਦੇ ਵਿਰੋਧ ‘ਚ ਠੋਕ ਕੇ ਵੋਟ ਪਾਈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਸਾਨੂੰ ਸੱਤਾ ਦੀ ਲਾਲਚ ਹੁੰਦੀ ਤਾਂ ਬਾਦਲ ਸਾਬ੍ਹ 16 ਸਾਲ ਜੇਲਾਂ ‘ਚ ਨਾ ਕੱਟਦੇ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਜੋ ਵੀ ਕੀਤਾ ਹੈ ਉਹ ਕੁਰਬਾਨੀ ਨਹੀਂ ਹੈ, ਅਸੀਂ ਆਪਣਾ ਫਰਜ਼ ਨਿਭਾਇਆ ਹੈ। ਉਨ੍ਹਾਂ ਨੇ ਕੈਪਟਨ ‘ਤੇ ਵਰ੍ਹਦੇ ਹੋਏ ਕਿਹਾ ਜਿਹੜੇ ਪੰਜਾਬ ‘ਚ 3 ਐਕਟ ਲਾਗੂ ਕੀਤੇ ਹਨ ਉਹ ਕਿਉਂ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ 2019 ‘ਚ ਜਿਹੜਾ ਚੋਣ ਮੈਨੀਫੈਸਟੋ ਬਣਾਇਆ ਗਿਆ ਸੀ ਉਸ ‘ਤੇ ਕੈਪਟਨ ਸਾਬ੍ਹ ਨੇ ਤਾਂ ਕੀ ਖਰ੍ਹੇ ਉਤਰਨਾ ਸੀ ਉਹ ਤਾਂ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕਰ ਸਕੇ। ਸੁਖਬੀਰ ਬਾਦਲ ਦਾ ਕਹਿਣਾ ਹੈ ਗਠਜੋੜ ਤੋੜਨ ਦਾ ਫੈਸਲਾ ਵੀ ਪਾਰਟੀ ਵਲੋਂ ਕੀਤਾ ਜਾਵੇਗਾ।
ਦੱਸ ਦੇਈਏ ਕਿ ਅਕਾਲੀ ਦਲ ਖੇਤੀਬਾੜੀ ਬਿੱਲਾਂ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ। ਇਸ ਤੋਂ ਪਹਿਲਾਂ ਆਪਣੀ ਸਹਿਯੋਗੀ ਭਾਰਤੀ ਜਨਤਾ ਪਾਰਟੀ ਨੂੰ ਅਸਿੱਧੇ ਤੌਰ ‘ਤੇ ਚਿਤਾਵਨੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਬੁੱਧਵਾਰ ਨੂੰ ਵੀ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਸਭ ਕੁੱਝ ਕੁਰਬਾਨ ਕਰ ਸਕਦੀ ਹੈ। ਉਨ੍ਹਾਂ ਸਰਕਾਰ ਵਲੋਂ ਸੰਸਦ ‘ਚ ਪੇਸ਼ ਕੀਤੇ ਗਏ ਖੇਤੀਬਾੜੀ ਸੈਕਟਰ ਨਾਲ ਸਬੰਧਿਤ ਤਿੰਨ ਬਿੱਲਾਂ ਦਾ ਸਖਤ ਵਿਰੋਧ ਕੀਤਾ ਅਤੇ ਕੇਂਦਰ ਤੋਂ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਸੀ।

News Credit :jagbani(punjabkesari)

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …