Home / World / ਹਰਸਿਮਰਤ ਬਾਦਲ ਨਿਤੀਸ਼ ਨੂੰ ਮਿਲੇ ਅਤੇ ਲੰਗਰ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਸਮਰਥਨ ਦੇਣ ਲਈ ਕਿਹਾ

ਹਰਸਿਮਰਤ ਬਾਦਲ ਨਿਤੀਸ਼ ਨੂੰ ਮਿਲੇ ਅਤੇ ਲੰਗਰ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਸਮਰਥਨ ਦੇਣ ਲਈ ਕਿਹਾ

ਹਰਸਿਮਰਤ ਬਾਦਲ ਨਿਤੀਸ਼ ਨੂੰ ਮਿਲੇ ਅਤੇ ਲੰਗਰ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਸਮਰਥਨ ਦੇਣ ਲਈ ਕਿਹਾ

ਚੰਡੀਗੜ੍ਹ-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਬਿਹਾਰ ਦੇ  ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਮਿਲੇ ਅਤੇ ਉਹਨਾਂ ਨੂੰ ਬੇਨਤੀ ਕੀਤੀ ਕਿ ਦੇਸ਼ ਦੇ ਸਾਰੇ ਗੁਰਦੁਆਰਿਆਂ ਵਿਚ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਕੀਤੀ ਜਾ ਰਹੀ ਉਹਨਾਂ ਦੀ ਮੰਗ ਦਾ ਉਹ ਜੀਐਸਟੀ ਕੌਂਸਲ ਵਿਚ ਸਮਰਥਨ ਕਰਨ।
ਬਿਹਾਰ ਦੇ ਮੁੱਖ ਮੰਤਰੀ ਨੂੰ ਦਿੱਲੀ ਵਿਚ ਮਿਲਣ ਮਗਰੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਸ੍ਰੀ ਨਿਤੀਸ਼ ਕੁਮਾਰ ਨੇ ਆਪਣੇ ਵਿੱਤ ਮੰਤਰੀ ਨੂੰ ਕਹਿ ਦਿੱਤਾ ਹੈ ਕਿ ਉਹ ਜੀਐਸਟੀ ਕੌਂਸਲ ਵਿਚ ਇਸ ਮੁੱਦੇ ਨੂੰ ਸਹੀ ਢੰਗ ਨਾਲ ਉਠਾਉਣ। ਉਹਨਾਂ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨੇ ਉਹਨਾਂ ਦੀ ਮੰਗ ਦਾ ਸਮਰਥਨ ਕਰਦੇ ਹੋਏ ਜੀਐਸਟੀ ਤੋਂ ਛੋਟ ਦੀ ਮੰਗ ਕਰਨ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਨਿੱਜੀ ਤੌਰ ਤੇ ਕੇਂਦਰ ਸਰਕਾਰ ਕੋਲ ਇਜ਼ਹਾਰ ਕਰਕੇ  ਇਸ ਮੁੱਦੇ ਉੱਤੇ ਸਹਿਮਤੀ ਬਣਾਉਣ ਵਾਸਤੇ ਕੰਮ ਕਰਨ ਦਾ ਵੀ ਭਰੋਸਾ ਦਿਵਾਇਆ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਤਕ ਪਹੁੰਚ ਕਰਨ ਦਾ ਉਪਰਾਲਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਇਸ ਮੁੱਦੇ ਨੂੰ ਛੇਤੀ ਸੁਲਝਾਇਆ ਜਾ ਸਕੇ। ਉਹਨਾਂ ਕਿਹਾ ਕਿ ਜਲਦੀ ਹੀ ਉਹ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲਣਗੇ ਅਤੇ  ਉਹਨਾਂ ਨੂੰ ਇਸ ਨੇਕ ਕਾਰਜ ਵਾਸਤੇ ਸਮਰਥਨ ਦੇਣ ਲਈ ਬੇਨਤੀ ਕਰਨਗੇ।
ਬੀਬੀ ਬਾਦਲ ਨੇ ਕਿਹਾ ਕਿ ਉਹ ਇਹ ਕਦਮ ਇਸ ਲਈ ਚੁੱਕ ਰਹੇ ਹਨ, ਕਿਉਂਕਿ ਪੰਜਾਬ ਵਿਚ ਕਾਂਗਰਸ ਸਰਕਾਰ ਇਹ ਜ਼ਿੰਮੇਵਾਰੀ ਨਿਭਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਤਿੰਨੇ ਤਖ਼ਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਾਸਤੇ ਲੰਗਰ ਰਸਦ ਖਰੀਦਣ ਉੱਤੇ ਸ਼੍ਰੋਮਣੀ ਕਮੇਟੀ ਨੂੰ ਵੈਟ ਤੋਂ ਛੋਟ ਦਿੱਤੀ ਸੀ, ਕਾਂਗਰਸ ਸਰਕਾਰ ਨੇ ਨਵੇਂ ਜੀਐਸਟੀ ਪ੍ਰਬੰਧ ਤਹਿਤ ਅਜਿਹੀ ਛੋਟ ਲੈਣ ਲਈ ਕੋਈ ਯਤਨ ਨਹੀਂ ਕੀਤੇ। ਉਹਨਾਂ ਕਿਹਾ ਕਿ ਹੁਣ ਇੱਕ ਸਾਲ ਤੋਂ ਵਧੇਰੇ ਸਮਾਂ ਹੋ ਚੁੱਕਿਆ ਹੈ ਪਰ ਅਜੇ ਵੀ ਪੰਜਾਬ ਦੇ ਵਿੱਤ ਮੰਤਰੀ ਨੇ ਜੀਐਸਟੀ ਕੌਂਸਲ ਵਿਚ ਇਸ ਮੁੱਦੇ ਉੱਤੇ ਕੋਈ ਸਹਿਮਤੀ ਬਣਾਉਣ ਦੀ ਕੋਸ਼ਿਸ਼ ਨਹੀ ਕੀਤੀ ਹੈ। ਮੈਂ ਹੁਣ ਇਹ ਕਾਰਜ ਆਪਣੇ ਜ਼ਿੰਮੇ ਲੈ ਲਿਆ ਹੈ , ਕਿਉਂਕਿ ਇਹ ਮਸਲਾ ਪੂਰੀ ਦੁਨੀਆਂ ਵਿਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ , ਇਸ ਲਈ ਇਸ ਨੂੰ ਹੱਲ ਕਰਨਾ ਮੈਨੂੰ ਆਪਣਾ ਫਰਜ਼ ਜਾਪਦਾ ਹੈ।
ਇਸ ਮੌਕੇ ਬਠਿੰਡਾ ਸਾਂਸਦ ਨੇ ਖੁਲਾਸਾ ਕੀਤਾ ਕਿ ਲੰਗਰ ਉੱਤੇ ਜੀਐਸਟੀ ਹਟਾਏ ਜਾਣ ਦੇ ਮਸਲੇ ਨੂੰ ਸਭ ਤੋਂ ਪਹਿਲਾਂ ਉਹਨਾਂ ਨੇ ਹੀ ਉਠਾਇਆ ਸੀ ਅਤੇ ਹਾਲ ਹੀ ਵਿਚ ਸਮਾਪਤ ਹੋਏ ਬਜਟ ਸੈਸ਼ਨ ਦੌਰਾਨ ਉਹਨਾਂ ਨੇ ਇਹ ਮੁੱਦਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਵੀ ਉਠਾਇਆ ਸੀ। ਉਹਨਾਂ ਕਿਹਾ ਕਿ  ਜਿਉਂ ਹੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਠੀਕ ਹੋ ਕੇ ਆਉਂਦੇ ਹਨ, ਮੈਂ ਇਹ ਮੁੱਦਾ ਉਹਨਾਂ ਕੋਲ ਵੀ ਉਠਾਵਾਂਗੀ।ਮੈਂ ਉਹਨਾਂ ਨੂੰ ਦੇਸ਼ ਦੇ ਸਾਰੇ ਗੁਰਦੁਆਰਿਆਂ ਵਿਚ ਲੰਗਰ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਕਹਾਂਗੀ। ਮੈਂ ਪੰਜਾਬ ਸਰਕਾਰ ਨੂੰ ਵੀ ਅਪੀਲ ਕਰਦੀ ਹਾਂ ਕਿ ਉਹ ਪੰਜਾਬ ਵਿਚ ਸਾਰੇ ਗੁਰਦੁਆਰਿਆਂ ਉੱਤੇ ਜੀਐਸਟੀ ਵਿਚੋਂ ਮਿਲਦੇ ਆਪਣੇ ਅੱਧੇ ਹਿੱਸੇ ਨੂੰ ਮੁਆਫ ਕਰ ਦੇਵੇ।
ਬੀਬੀ ਬਾਦਲ ਨੇ ਕਿਹਾ ਕਿ ਸਦੀਆਂ ਪਹਿਲਾਂ ਲੰਗਰ ਦੀ ਪ੍ਰਥਾ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਧਰਮ, ਜਾਤ ਅਤੇ ਨਸਲ ਤੋਂ ਰਹਿਤ ਇੱਕ ਬਰਾਬਰੀ ਵਾਲੇ ਸਮਾਜ ਦਾ ਪ੍ਰਚਾਰ ਕਰਨ ਲਈ ਸ਼ੁਰੂ ਕੀਤੀ ਗਈ ਸੀ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਦੀ ਸਭ ਤੋਂ ਵੱਡੀ ਰਸੋਈ ਚੱਲਦੀ ਹੈ, ਜਿੱਥੇ ਸਾਰਾ ਸਾਲ ਇਸ ਪਵਿੱਤਰ ਸਥਾਨ ਦੇ ਦਰਸ਼ਨਾਂ ਲਈ ਆਉਂਦੇ ਲੱਖਾਂ ਲੋਕਾਂ ਨੂੰ ਮੁਫਤ ਲੰਗਰ ਛਕਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇਸੀ ਘਿਓ, ਚੀਨੀ ਅਤੇ ਦਾਲਾਂ ਦੀ ਖਰੀਦ ਉੱਤੇ ਸਾਲਾਨਾ 75 ਕਰੋੜ ਰੁਪਏ ਖਰਚ ਕਰਦੀ ਹੈ। ਹੁਣ ਇਸ ਨੂੰ ਇਸ ਰਸਦ ਦੀ ਖਰੀਦ ਉੱਤੇ ਵਾਧੂ ਵਿੱਤੀ ਬੋਝ ਝੱਲਣਾ ਪਵੇਗਾ, ਕਿਉਂਕਿ ਇਹ ਸਾਰੀਆਂ ਵਸਤਾਂ 5 ਤੋਂ 18 ਫੀਸਦੀ ਜੀਐਸਟੀ ਦੇ ਘੇਰੇ ਵਿਚ ਆਉਂਦੀਆਂ ਹਨ। ਇਸ ਨੂੰ ਜਲਦੀ ਹਟਾਉਣਾ ਚਾਹੀਦਾ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …