Breaking News
Home / Punjabi News / ਹਰਸਿਮਰਤ ਬਾਦਲ ਨੇ ਕੀਤਾ ਹਿਮਾਚਲ ਦੇ ਪਹਿਲੇ ਮੈਗਾ ਫੂਡ ਪਾਰਕ ਦਾ ਉਦਘਾਟਨ

ਹਰਸਿਮਰਤ ਬਾਦਲ ਨੇ ਕੀਤਾ ਹਿਮਾਚਲ ਦੇ ਪਹਿਲੇ ਮੈਗਾ ਫੂਡ ਪਾਰਕ ਦਾ ਉਦਘਾਟਨ

ਹਿਮਾਚਲ ਪ੍ਰਦੇਸ਼— ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ਵਿਚ ਕ੍ਰਿਮਿਕਾ ਫੂਡ ਪਾਰਕ ਦਾ ਉਦਘਾਟਨ ਕੀਤਾ। ਇਹ ਸੂਬੇ ਦਾ ਪਹਿਲਾ ਮੈਗਾ ਫੂਡ ਪਾਰਕ ਹੈ। ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਨੇ ਇਥੇ ਜਾਰੀ ਇਕ ਬਿਆਨ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਉਦਘਾਟਨ ਵੀਡੀਓ ਕਾਨਫਰੰਸ ਰਾਹੀਂ ਕੀਤਾ। ਇਹ ਪਾਰਕ ਹਿਮਾਚਲ ਪ੍ਰਦੇਸ਼ ਦੇ ਉਪਰੋਕਤ ਜ਼ਿਲੇ ਦੇ ਸਿੰਘਾਇਨ ਪਿੰਡ ਵਿਚ ਸਥਿਤ ਹੈ। ਇਹ 107.34 ਕਰੋੜ ਰੁਪਏ ਦੀ ਲਾਗਤ ਨਾਲ 52.40 ਏਕੜ ਵਿਚ ਤਿਆਰ ਹੋਈ ਹੈ।
ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ। ਜੈਰਾਮ ਠਾਕੁਰ ਨੇ ਕਿਹਾ ਕਿ ਬਹੁਤ ਵੱਡਾ ਪ੍ਰੋਜੈਕਟ ਸ਼ੁਰੂ ਹੋਇਆ ਹੈ। ਲੋਕਾਂ ਨੂੰ ਕਾਫੀ ਕੰਮ ਮਿਲੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਇੰਡਸਟਰੀ ਨੂੰ ਹੱਲਾਸ਼ੇਰੀ ਦੇਣ ਲਈ ਛੇਤੀ ਇੰਡਸਟਰੀ ਮਿਟ ਕਰਵਾਇਆ ਜਾਵੇਗਾ।

Check Also

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ …