Home / Punjabi News / ਹਰਿਆਣਾ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸਿੱਧੂ ਗਾਇਬ

ਹਰਿਆਣਾ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸਿੱਧੂ ਗਾਇਬ

ਹਰਿਆਣਾ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸਿੱਧੂ ਗਾਇਬ

ਹਰਿਆਣਾ— ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ 2 ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆਈਆਂ ਹਨ। ਇਸ ਲਿਸਟ ‘ਚ ਕਦੇ ਸਟਾਰ ਪ੍ਰਚਾਰਕ ਰਹੇ ਨਵਜੋਤ ਸਿੰਘ ਸਿੱਧੂ ਦਾ ਨਾਂ ਗਾਇਬ ਹੈ, ਜਦੋਂ ਕਿ ਬਾਗ਼ੀ ਤੇਵਰ ਅਪਣਾਉਣ ਵਾਲੇ ਅਸ਼ੋਕ ਤੰਵਰ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਸ਼ਾਮਲ ਕੀਤੇ ਗਏ ਹਨ। ਇਸ ਲਿਸਟ ‘ਚ 40 ਨੇਤਾਵਾਂ ਨੂੰ ਜਗ੍ਹਾ ਦਿੱਤੀ ਗਈ ਹੈ, ਜਿਨ੍ਹਾਂ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਾਂ ਸ਼ਾਮਲ ਹੈ।
ਇਸ ਲਿਸਟ ‘ਚ ਨਵਜੋਤ ਸਿੱਧੂ ਦਾ ਨਾਂ ਗਾਇਬ ਹੋਣਾ ਜਾਟ ਬਹੁਲ ਹਰਿਆਣਾ ਦੀਆਂ ਚੋਣਾਂ ਨੂੰ ਦੇਖਦੇ ਹੋਏ ਹੈਰਾਨ ਕਰਨ ਵਾਲਾ ਫੈਸਲਾ ਮੰਨਿਆ ਜਾ ਰਿਹਾ ਹੈ। ਕਾਂਗਰਸ ਦੇ ਹੋਰ ਸਟਾਰ ਪ੍ਰਚਾਰਕਾਂ ਦੀ ਗੱਲ ਕਰੀਏ ਤਾਂ ਇਨ੍ਹਾਂ ‘ਚ ਪਾਰਟੀ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਨਾਥ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਭੂਪਿੰਦਰ ਸਿੰਘ ਹੁੱਡਾ, ਕੁਮਾਰ ਸ਼ੈਲਜਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਦਾ ਨਾਂ ਵੀ ਸ਼ਾਮਲ ਹੈ।
ਲਿਸਟ ਜਾਰੀ ਹੋਣ ਤੋਂ ਪਹਿਲਾਂ ਹਰਿਆਣਾ ਕਾਂਗਰਸ ‘ਚ ਮਚੇ ਬਵਾਲ ਦਰਮਿਆਨ ਕਾਂਗਰਸ ਨੇਤਾ ਅਸ਼ੋਕ ਤੰਵਰ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਕਿਹਾ,”ਮੈਂ ਪਾਰਟੀ ਦੀਆਂ ਸਾਰੀਆਂ ਕਮੇਟੀਆਂ ਅਤੇ ਜ਼ਿੰਮੇਵਾਰੀਆਂ ਤੋਂ ਰਾਹਤ ਦੇਣ ਦੀ ਅਪੀਲ ਦੇ ਨਾਲ ਸੋਨੀਆ ਗਾਂਧੀ ਨੂੰ ਇਕ ਪੱਤਰ ਭੇਜਿਆ ਹੈ। ਹਾਲਾਂਕਿ ਮੈਂ ਇਕ ਸਾਧਾਰਣ ਪਾਰਟੀ ਵਰਕਰ ਦੇ ਰੂਪ ‘ਚ ਕੰਮ ਕਰਨਾ ਜਾਰੀ ਰੱਖਾਂਗਾ।”

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …