Home / Punjabi News / ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ

ਸਰਬਜੋਤ ਸਿੰਘ ਦੁੱਗਲ

ਕੁਰੂਕਸ਼ੇਤਰ, 30 ਅਗਸਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਆਨਲਾਈਨ ਉਤਪਾਦ ਵੇਚਣ ਵਾਲੀ ਕੰਪਨੀ ‘ਐਮਾਜ਼ੋਨ’ ਵੱਲੋਂ ਗੁਟਕਾ ਸਾਹਿਬ ਦੀ ਵਿਕਰੀ ਦੇ ਵਿਰੋਧ ਵਿੱਚ ਕਾਨੂੰਨੀ ਨੋਟਿਸ ਭੇਜਣ ਦਾ ਫੈਸਲਾ ਵੀ ਕੀਤਾ ਹੈ। ਇੰਨਾ ਹੀ ਨਹੀਂ, ਸੰਸਥਾ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਇਕ ਵਾਰ ਫਿਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਦਿੱਤੀ ਗਈ ਹੈ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਦਿੱਤੀ।

The post ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ appeared first on Punjabi Tribune.


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …