Home / Punjabi News / ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਸ਼ੁਰੂ ਹੋਈ ਨਾਮਜ਼ਦਗੀ ਪ੍ਰਕਿਰਿਆ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਸ਼ੁਰੂ ਹੋਈ ਨਾਮਜ਼ਦਗੀ ਪ੍ਰਕਿਰਿਆ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਸ਼ੁਰੂ ਹੋਈ ਨਾਮਜ਼ਦਗੀ ਪ੍ਰਕਿਰਿਆ

ਚੰਡੀਗੜ੍ਹ—ਹਰਿਆਣਾ ਵਿਧਾਨ ਸਭਾ ਚੋਣਾਂ ਦਾ ਅੱਜ ਭਾਵ ਸ਼ੁੱਕਰਵਾਰ ਨਾਮਜ਼ਦਗੀ ਪ੍ਰਕਿਰਿਆ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਉਮੀਦਵਾਰ 4 ਅਕਤੂਬਰ ਤੱਕ ਆਪਣੀ ਨਾਮਜ਼ਦਗੀ ਪੱਤਰ ਭਰ ਸਕਦੇ ਹਨ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 5 ਅਕਤੂਬਰ ਨੂੰ ਹੋਵੇਗੀ ਅਤੇ 7 ਅਕਤੂਬਰ 2019 ਤੱਕ ਨਾਂ ਵਾਪਸ ਲੈ ਜਾ ਸਕਦੇ ਹਨ। ਜਲਦੀ ਹੀ ਸਾਰੇ ਦਲ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੇ ਹਨ।
ਹਰਿਆਣਾ ਦੇ ਸੰਯੁਕਤ ਮੁੱਖ ਚੋਣ ਕਮਿਸ਼ਨ ਅਧਿਕਾਰੀ ਡਾਕਟਰ ਇੰਦਰਜੀਤ ਨੇ ਦੱਸਿਆ ਹੈ ਕਿ ਨਾਮਜ਼ਦਗੀ ਦਾਖਲ ਕਰਨ ਸਮੇਂ ਕੁਝ ਉਮੀਦਵਾਰਾਂ ਦੇ ਨਾਲ ਵੱਡੀ ਗਿਣਤੀ ‘ਚ ਵਾਹਨ ਅਤੇ ਲੋਕ ਆਉਂਦੇ ਹਨ, ਜਿਸ ਦੇ ਨਤੀਜੇ ਵਜੋਂ ਰਿਟਰਨਿੰਗ ਅਧਿਕਾਰੀਆਂ ਦੇ ਦਫਤਰਾਂ ‘ਚ ਆਮ ਤੌਰ ‘ਤੇ ਕਾਨੂੰਨ ਅਤੇ ਵਿਵਸਥਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਉਮੀਦਵਾਰ ਜਾਂ ਉਸ ਦੇ ਨਾਲ ਆਉਣ ਵਾਲੇ ਕਾਫਲੇ ਨੂੰ ਰਿਟਰਨਿੰਗ ਅਫਸਰ ਦਫਤਰ ਦੀ 100 ਮੀਟਰ ਤੱਕ ਦੇ ਘੇਰੇ ‘ਚ 3 ਵਾਹਨਾਂ ਦੇ ਆਉਣ ਦੀ ਆਗਿਆ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਸਮੇਂ ਰਿਟਰਨਿੰਗ ਅਫਸਰ ਜਾਂ ਸਹਾਇਕ ਰਿਟਰਨਿੰਗ ਅਫਸਰ ਦੇ ਦਫਤਰ ‘ਚ ਦਾਖਲ ਕਰਨ ਦੀ ਆਗਿਆ ਦੇਣ ਵਾਲੇ ਵਿਅਕਤੀਆਂ ਦੀ ਜ਼ਿਆਦਾਤਰ ਗਿਣਤੀ ਨੂੰ ਉਮੀਦਵਾਰ ਸਮੇਤ 5 ਤੱਕ ਸੀਮਿਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …