ਆਤਿਸ਼ ਗੁਪਤਾ
ਚੰਡੀਗੜ੍ਹ, 24 ਮਾਰਚ
ਹਰਿਆਣਾ ਵਿੱਚ ਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਹੋਲੀ ਦੇ ਤਿਉਹਾਰ ਮੌਕੇ ਜਨਤਕ ਸਮਾਗਮਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਿਹਤ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਹੋਲੀ ਦੇ ਤਿਉਹਾਰ ਮੌਕੇ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ। ਹਰਿਆਣਾ ਵਿੱਚ ਕਰੋਨਾ ਦੇ ਰੋਜ਼ਾਨਾ 800 ਤੋਂ ਕੇਸ ਆ ਰਹੇ ਹਨ। ਹਰਿਆਣਾ ਵਿੱਚ ਹੁਣ ਤੱਕ ਇਸ ਮਹਾਮਾਰੀ ਕਾਰਨ 3104 ਜਾਨਾਂ ਜਾ ਚੁੱਕੀਆਂ ਹਨ, ਜਦੋਂਕਿ 2,81,588 ਲੋਕ ਪ੍ਰਭਾਵਿਤ ਹਨ। ਇਸ ਸਾਲ ਹੋਲੀ 29 ਮਾਰਚ ਨੂੰ ਮਨਾਈ ਜਾ ਰਹੀ ਹੈ।
Source link
Asian Tribune Your Multilingual Newspaper covering World and local news News