Home / Punjabi News / ਹਰੀ ਪੁਰ ਬੜਾਮ ’ਚ ਕੈਂਪ ਦੌਰਾਨ 54 ਯੂਨਿਟ ਖੂਨ ਦਾਨ

ਹਰੀ ਪੁਰ ਬੜਾਮ ’ਚ ਕੈਂਪ ਦੌਰਾਨ 54 ਯੂਨਿਟ ਖੂਨ ਦਾਨ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਮਾਰਚ
ਸ਼ਾਹਬਾਦ ਦੇ ਪਿੰਡ ਹਰੀ ਪੁਰ ਬੜਾਮ ਵਿੱਚ ਸਰਬ ਸਮਾਜ ਕਲਿਆਣ ਸੇਵਾ ਸਮਿਤੀ ਤੇ ਪਿੰਡ ਦੀ ਪੰਚਾਇਤ ਵੱਲੋਂ ਅੱਜ ਇਅਥੇ ਖੂਨ ਦਾਨ ਕੈਂਪ ਲਾਇਆ ਗਿਆ। ਇਸ ਵਿਚ 54 ਖੂਨ ਦਾਨੀਆਂ ਨੇ ਖੂਨ ਦਾਨ ਕੀਤਾ। ਕੈਂਪ ਦਾ ਸ਼ੁਭ ਆਰੰਭ ਵਿਧਾਇਕ ਰਾਮ ਕਰਣ ਕਾਲਾ ਨੇ ਕੀਤਾ। ਮੁੱਖ ਮਹਿਮਾਨ ਰਾਮ ਕਰਣ ਕਾਲਾ ਨੇ ਖੂਨ ਦਾਨੀਆਂ ਨੂੰ ਬੈਜ ਲਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿਹਤਮੰਦ ਵਿਅਕਤੀ ਨੂੰ ਤਿੰਨ ਮਹੀਨੇ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਖੂਨ ਦਾਨ ਕਰਨ ਨਾਲ ਸਰੀਰ ਵਿਚ ਕਮਜ਼ੋਰੀ ਨਹੀਂ ਆਉਂਦੀ ਸਗੋਂ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ। ਉਨਾਂ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਖੂਨ ਦਾਨ ਕਰਨਾ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਂਦਾ ਹੈ ਤੇ ਦਿਲ ਦੀਆਂ ਬੀਮਾਰੀਆਂ ਤੇ ਸਟਰੋਕ ਦੇ ਖਤਰੇ ਨੂੰ ਵੀ ਘਟਾਉਂਦਾ ਹੈ। ਖੂਨ ਵਿਚ ਆਇਰਨ ਦੀ ਜ਼ਿਆਦਾ ਮਾਤਰਾ ਦਿਲ ਦੇ ਦੌਰੇ ਦੇ ਖਤਰੇ ਨੂੰ ਵਧਾ ਸਕਦੀ ਹੈ। ਨਿਯਮਤ ਤੌਰ ’ਤੇ ਖੂਨ ਦਾਨ ਕਰਨ ਨਾਲ ਆਇਰਨ ਦੀ ਵਾਧੂ ਮਾਤਰਾ ਨੂੰ ਕੰਟਰੋਲ ਕੀਤਾ ਜਾਂਦਾ ਹੈ ਜੋ ਦਿਲ ਲਈ ਚੰਗਾ ਹੈ। ਕਮੇਟੀ ਦੇ ਸੂਬਾ ਪ੍ਰਧਾਨ ਰਾਮੇਸ਼ਵਰ ਸੈਣੀ ਨੇ ਦੱਸਿਆ ਕਿ ਕਈ ਵਾਰ ਮਰੀਜ਼ਾਂ ਦੇ ਸਰੀਰ ਵਿਚ ਖੂਨ ਦੀ ਮਾਤਰਾ ਇੰਨੀ ਘੱਟ ਜਾਂਦੀ ਹੈ ਕਿ ਉਨ੍ਹਾਂ ਨੂੰ ਕਿਸੇ ਹੋਰ ਤੋਂ ਖੂਨ ਲੈਣਾ ਪੈਂਦਾ ਹੈ। ਅਜਿਹੀ ਹੰਗਾਮੀ ਸਥਿਤੀ ਵਿਚ ਲੋਕਾਂ ਨੂੰ ਖੂਨ ਦੀ ਸਪਲਾਈ ਲਈ ਖੂਨ ਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੰਜੀਵ ਵਰਮਾ ਤੇ ਡਾ. ਸ਼ਵੇਤਾ ਦੀ ਟੀਮ ਨੇ ਖੂਨ ਇੱਕਠਾ ਕੀਤਾ। ਮੁੱਖ ਮਹਿਮਾਨ ਨੂੰ ਸੀਮਿਤੀ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

The post ਹਰੀ ਪੁਰ ਬੜਾਮ ’ਚ ਕੈਂਪ ਦੌਰਾਨ 54 ਯੂਨਿਟ ਖੂਨ ਦਾਨ appeared first on Punjabi Tribune.


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …