Home / Punjabi News / ਹਰ ਨਾਗਰਿਕ ਨੂੰ ਸਰਕਾਰ ਦੇ ਫ਼ੈਸਲੇ ਦੀ ਆਲੋਚਨਾ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

ਹਰ ਨਾਗਰਿਕ ਨੂੰ ਸਰਕਾਰ ਦੇ ਫ਼ੈਸਲੇ ਦੀ ਆਲੋਚਨਾ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 7 ਮਾਰਚ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਹਰ ਨਾਗਰਿਕ ਨੂੰ ਸਰਕਾਰ ਦੇ ਕਿਸੇ ਵੀ ਫ਼ੈਸਲੇ ਦੀ ਆਲੋਚਨਾ ਕਰਨ ਦਾ ਅਧਿਕਾਰ ਹੈ। ਸਿਖਰਲੀ ਅਦਾਲਤ ਨੇ ਇਹ ਟਿੱਪਣੀ ਮਹਾਰਾਸ਼ਟਰ ਦੇ ਇੱਕ ਪ੍ਰੋਫੈਸਰ ਖ਼ਿਲਾਫ਼ ਦਰਜ ਐੱਫਆਈਆਰ ਖਾਰਜ ਕਰਦਿਆਂ ਕੀਤੀ। ਪ੍ਰੋਫੈਸਰ ਜਾਵੇਦ ਅਹਿਮਦ ਹਾਜਮ ਨੇ ਵਟਸਐਪ ’ਤੇ ਧਾਰਾ 370 ਰੱਦ ਕਰਨ ਦੀ ਆਲੋਚਨਾ ਕੀਤੀ ਸੀ, ਜਿਸ ਨੂੰ ਲੈ ਕੇ ਮਹਾਰਾਸ਼ਟਰ ਪੁਲੀਸ ਨੇ ਕੋਹਲਾਪੁਰ ਵਿੱਚ ਉਸ ਖਿਲਾਫ਼ ਧਾਰਾ 153 ਤਹਿਤ ਕੇਸ ਦਰਜ ਕੀਤਾ ਸੀ। -ਪੀਟੀਆਈ

The post ਹਰ ਨਾਗਰਿਕ ਨੂੰ ਸਰਕਾਰ ਦੇ ਫ਼ੈਸਲੇ ਦੀ ਆਲੋਚਨਾ ਕਰਨ ਦਾ ਅਧਿਕਾਰ: ਸੁਪਰੀਮ ਕੋਰਟ appeared first on Punjabi Tribune.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …