Home / Punjabi News / ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੱਧੂ

ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੱਧੂ

ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ ‘ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੱਧੂ

ਚੰਡੀਗੜ: ਪੰਜਾਬ ਵਿੱਚ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਉਨਾਂ ਦੀਆਂ ਬਰੂਹਾਂ ਤੇ ਸਵੈ-ਰੁਜ਼ਗਾਰ ਦਿੱਤਾ ਜਾਵੇਗਾ।
ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਵਿਭਾਗ ਦੇ ਸਾਰੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਾਂ ‘ਤੇ ਡੇਅਰੀ ਫਾਰਮ ਦੀ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਡੇਅਰੀ ਉੱਦਮ ਸਿਖਲਾਈ 12 ਨਵੰਬਰ, 2018 ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਦੁੱਧ ਦੇ ਪੈਦਾਵਾਰੀ ਖਰਚੇ ਘਟਾ ਕੇ ਦੁੱਧ ਦੇ ਸੁਚੱਜੇ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਡੇਅਰੀ ਦੇ ਧੰਦੇ ਨੂੰ ਲਾਹੇਵੰਦ ਦੱਸਦਿਆਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖਰੀਦ, ਦੁੱਧ ਚੁਆਈ ਦੀਆਂ ਮਸ਼ੀਨਾਂ, ਕੱਟੀਆਂ ਵੱਛੀਆਂ ਪਾਲਣ ਲਈ ਅਤੇ ਪਿੰਡ ਪੱਧਰ ‘ਤੇ ਦੁੱਧ ਪਦਾਰਥ ਬਣਾਉਣ ਲਈ ਮਸ਼ੀਨਰੀ ‘ਤੇ 25 ਤੋਂ 33 ਫੀਸਦੀ ਤੱਕ ਦੀ ਸਬਸਿਡੀ ਸਰਕਾਰ ਵੱਲੋਂ ਦਿੱਤੀ ਜਾਵੇਗੀ।
ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰ ਹਫਤਿਆਂ ਦੀ ਇਹ ਡੇਅਰੀ ਉੱਦਮ ਸਿਖਲਾਈ ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ (ਮਾਨਸਾ), ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਲਈ ਇੱਕ ਨਵੰਬਰ 2018 ਤੋਂ ਸਵੇਰੇ 10 ਵਜੇ ਉਕਤ ਸਿਖਲਾਈ ਕੇਂਦਰਾਂ ਵਿਖੇ ਕਾਊਂਸਲਿੰਗ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਘੱਟੋ-ਘੱਟ 10ਵੀਂ ਤੱਕ ਵਿੱਦਿਅਕ ਯੋਗਤਾ ਵਾਲੇ ਲੜਕੇ/ਲੜਕੀਆਂ, ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸ਼ੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ।
ਵਿਭਾਗ ਦੇ ਡਾਇਰੈਕਟਰ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100 ਰੁਪਏ ਹੈ, ਹਰ ਜ਼ਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ ਸਿਖਲਾਈ ਕੇਂਦਰਾਂ ਉੱਪਰ ਉਪਲਬੱਧ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰਬਰ 0172-5027285 ਅਤੇ 2217020 ਜਾਂ ਵਿਭਾਗ ਦੀ ਈਮੇਲ director_dairy@rediffmail.com. ਉੱਤੇ ਹਾਸਲ ਕੀਤੀ ਜਾ ਸਕਦੀ ਹੈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …