Home / Punjabi News / ਹਾਈ ਕੋਰਟ ਨੇ ਚੌਟਾਲਾ ਦੀ ਸਜ਼ਾ ਰੱਦ ਕਰਨ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਹਾਈ ਕੋਰਟ ਨੇ ਚੌਟਾਲਾ ਦੀ ਸਜ਼ਾ ਰੱਦ ਕਰਨ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਅੱਜ ਇੱਥੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਚਾਰ ਸਾਲ ਦੀ ਸਜ਼ਾ ਰੱਦ ਕਰਨ ਬਾਰੇ ਦਾਇਰ ਕੀਤੀ ਗਈ ਅਪੀਲ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਯੋਗੇਸ਼ ਖੰਨਾ ਨੇ ਕਿਹਾ ਕਿ ਉਹ ਕੇਸ ਸਬੰਧੀ ਢੁੱਕਵਾਂ ਫ਼ੈਸਲਾ ਸੁਣਾਉਣਗੇ। ਹੇਠਲੀ ਅਦਾਲਤ ਨੇ 7 ਮਈ ਨੂੰ 1993 ਤੋਂ 2006 ਤੱਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਚੌਟਾਲਾ ਨੂੰ ਦੋਸ਼ੀ ਕਰਾਰ ਦਿੰਦਿਆਂ 50 ਲੱਖ ਰੁਪਏ ਜੁਰਮਾਨਾ ਅਤੇ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਅਦਾਲਤ ਨੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਗ਼ੈਰ-ਕਾਨੂੰਨੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਵੀ ਦਿੱਤੇ ਸਨ। ਚੌਟਾਲਾ ਤਰਫੋਂ ਵਕੀਲ ਐੱਨ ਹਰੀਹਰਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੀ ਉਮਰ 88 ਸਾਲ ਹੈ ਅਤੇ ਫ਼ੈਸਲਾ ਸੁਣਾਉਣਾ ਠੀਕ ਨਹੀਂ ਹੈ। -ਪੀਟੀਆਈ


Source link

Check Also

ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਖੁਦਕੁਸ਼ੀ

ਪੱਤਰ ਪ੍ਰੇਰਕ ਲਹਿਰਾਗਾਗਾ, 23 ਜੂਨ ਇਥੋਂ ਦੇ ਇਕ ਪ੍ਰਿਟਿੰਗ ਪ੍ਰੈਸ ਦੇ ਮਾਲਕ ਲਲਿਤ ਗੋਇਲ (35) …