ਸ਼ਿਮਲਾ, 2 ਮਾਰਚ
ਹਿਮਾਚਲ ਪ੍ਰਦੇਸ਼ ਵਜ਼ਾਰਤ ਦੀ ਮੀਟਿੰਗ ਵਿੱਚ ਅੱਜ ਭਾਰੀ ਹੰਗਾਮਾ ਹੋਇਆ। ਸੂਤਰਾਂ ਅਨੁਸਾਰ ਨੀਤੀਆਂ ਦੇ ਮੁੱਦੇ ’ਤੇ ਤਿੱਖੀ ਬਹਿਸ ਮਗਰੋਂ ਮੰਤਰੀ ਜਗਤ ਨੇਗੀ ਅਤੇ ਰੋਹਿਤ ਠਾਕੁਰ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ। ਹਾਲਾਂਕਿ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਸਮਝਾਉਣ ਮਗਰੋਂ ਸਿੱਖਿਆ ਮੰਤਰੀ ਰੋਹਿਤ ਠਾਕੁਰ ਮੀਟਿੰਗ ਵਿੱਚ ਵਾਪਸ ਆ ਗਏ। ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਇਸ ਵੇਲੇ ਮਸਲਾ ਸੁਲਝਾਉਣ ਦੀ ਕੋਸ਼ਿਸ਼ ਵਿੱਚ ਹੈ। ਜ਼ਿਕਰਯੋਗ ਹੈ ਕਿ ਉਸ ਦੇ ਛੇ ਵਿਧਾਇਕਾਂ ਨੇ ਰਾਜ ਸਭਾ ਚੋਣ ਦੌਰਾਨ ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੂੰ ਰਾਜ ਸਭਾ ਦੀ ਇਕਲੌਤੀ ਸੀਟ ਲਈ ਵੋਟ ਦੇ ਦਿੱਤੀ ਸੀ ਜਿਸ ਨਾਲ ਸਿਆਸੀ ਸੰਕਟ ਪੈਦਾ ਹੋ ਗਿਆ ਸੀ। -ਪੀਟੀਆਈ
The post ਹਿਮਾਚਲ ਪ੍ਰਦੇਸ਼ ਦੀ ਵਜ਼ਾਰਤ ਮੀਟਿੰਗ ਵਿੱਚ ਹੰਗਾਮਾ appeared first on Punjabi Tribune.
Source link
Asian Tribune Your Multilingual Newspaper covering World and local news News