ਸ਼ਿਮਲਾ, 4 ਦਸੰਬਰ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਸੁੰਨੀ ਨੇੜੇ ਅੱਜ ਸਵੇਰੇ ਵਾਹਨ ਖਾਈ ਵਿੱਚ ਡਿੱਗਣ ਕਾਰਨ ਘੱਟੋ-ਘੱਟ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਇੱਥੋਂ ਕਰੀਬ 35 ਕਿਲੋਮੀਟਰ ਦੂਰ ਕਰਾਰਾਘਾਟ ਵਿਖੇ ਉਸ ਸਮੇਂ ਹੋਇਆ, ਜਦੋਂ ਪਿਕਅੱਪ ਟਰੱਕ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ। ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਮਜ਼ਦੂਰ ਮੰਡੀ ਜਾ ਰਹੇ ਸਨ। ਤਿੰਨ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
The post ਹਿਮਾਚਲ ਪ੍ਰਦੇਸ਼: ਵਾਹਨ ਦੇ ਖੱਡ ’ਚ ਡਿੱਗਣ ਕਾਰਨ 6 ਮਜ਼ਦੂਰਾਂ ਦੀ ਮੌਤ ਤੇ ਕਈ ਜ਼ਖ਼ਮੀ appeared first on punjabitribuneonline.com.
Source link
Asian Tribune Your Multilingual Newspaper covering World and local news News