Breaking News
Home / Punjabi News / ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ

ਸ਼ਿਮਲਾ, 3 ਜੂਨ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ ਵਿਧਾਇਕ ਤੁਰੰਤ ਪ੍ਰਭਾਵ ਨਾਲ 14ਵੀਂ ਵਿਧਾਨ ਸਭਾ ਦੀ ਮੈਂਬਰੀ ਤੋਂ ਹਟ ਗਏ ਹਨ।’’ ਆਜ਼ਾਦ ਵਿਧਾਇਕਾਂ ਹੁਸ਼ਿਆਰ ਸਿੰਘ (ਦੇਹਰਾ), ਅਸ਼ੀਸ਼ ਸ਼ਰਮਾ (ਹਮੀਰਪੁਰ) ਅਤੇ ਕੇ ਐਲ ਠਾਕੁਰ (ਨਾਲਾਗੜ੍ਹ) ਨੇ 27 ਫਰਵਰੀ ਦੀਆਂ ਰਾਜ ਸਭਾ ਚੋਣਾਂ ਵਿੱਚ ਕਾਂਗਰਸ ਦੇ ਛੇ ਬਾਗੀਆਂ ਦੇ ਨਾਲ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਹੱਕ ਵਿੱਚ ਵੋਟ ਪਾਈ ਸੀ। ਪੀਟੀਆਈ

The post ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ appeared first on Punjabi Tribune.


Source link

Check Also

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਪਟਨਾ, 28 ਜੂਨ ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ …