Home / Punjabi News / ਹਿਮਾਚਲ ਵਿੱਚ 10 ਤੇ 11 ਅਗਸਤ ਨੂੰ ਭਾਰੀ ਮੀਂਹ ਦੀ ਪੇਸ਼ੀਨਗੋਈ

ਹਿਮਾਚਲ ਵਿੱਚ 10 ਤੇ 11 ਅਗਸਤ ਨੂੰ ਭਾਰੀ ਮੀਂਹ ਦੀ ਪੇਸ਼ੀਨਗੋਈ

ਸ਼ਿਮਲਾ, 8 ਅਗਸਤ

ਇੱਥੇ ਮੌਸਮ ਵਿਭਾਗ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਹਫ਼ਤੇ ਦੇ ਅੰਤ ਵਿੱਚ ਵੱਖ-ਵੱਖ ਥਾਵਾਂ ’ਤੇ ਤੂਫ਼ਾਨ ਅਤੇ ਬਿਜਲੀ ਚਮਕਣ ਦੇ ਨਾਲ ਭਾਰੀ ਮੀਂਹ ਪੈਣ ਸਬੰਧੀ ‘ਸੰਤਰੀ’ ਅਲਰਟ ਜਾਰੀ ਕੀਤਾ ਹੈ। ਇਸ ਨੇ ਨਾਲ ਹੀ ਸੂਬੇ ਵਿੱਚ ਸਰਗਰਮ ਮੌਨਸੂਨ ਦੇ ਚੱਲਦਿਆਂ ਅਗਲੇ 24 ਘੰਟਿਆਂ ਵਿੱਚ ਸਿਰਮੌਰ, ਚੰਬਾ, ਸ਼ਿਮਲਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਦੇ ਵੱਖ ਵੱਖ ਹਿੱਸਿਆਂ ਵਿੱਚ ਘੱਟ ਤੋਂ ਦਰਮਿਆਨੇ ਹੜ੍ਹ ਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਕੁਝ ਥਾਵਾਂ ’ਤੇ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹਾਂ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਨੀਵੇਂ ਇਲਾਕਿਆਂ ’ਚ ਪਾਣੀ ਭਰਨ ਕਾਰਨ ਪੌਦਿਆਂ, ਫਸਲਾਂ, ਕਮਜ਼ੋਰ ਢਾਂਚੇ ਅਤੇ ਕੱਚੇ ਘਰਾਂ ਨੂੰ ਨੁਕਸਾਨ ਹੋਣ ਦੀ ਚਿਤਾਵਨੀ ਵੀ ਦਿੱਤੀ ਹੈ। -ਪੀਟੀਆਈ

The post ਹਿਮਾਚਲ ਵਿੱਚ 10 ਤੇ 11 ਅਗਸਤ ਨੂੰ ਭਾਰੀ ਮੀਂਹ ਦੀ ਪੇਸ਼ੀਨਗੋਈ appeared first on Punjabi Tribune.


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …