Home / Punjabi News / ਹਿੰਸਾ ਮਾਮਲਾ: ਇਮਰਾਨ ਨੂੰ ਅਗਾਊਂ ਜ਼ਮਾਨਤ ਮਿਲੀ

ਹਿੰਸਾ ਮਾਮਲਾ: ਇਮਰਾਨ ਨੂੰ ਅਗਾਊਂ ਜ਼ਮਾਨਤ ਮਿਲੀ

ਲਾਹੌਰ, 21 ਜੂਨ

ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਨੇ 9 ਮਈ ਦੀ ਹਿੰਸਾ ਦੌਰਾਨ ਅੱਗਾਂ ਲਾਉਣ ਨਾਲ ਜੁੜੇ ਦੋ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ 7 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਮਰਾਨ ਦੀ ਗ੍ਰਿਫ਼ਤਾਰੀ ਮਗਰੋਂ 9 ਮਈ ਨੂੰ ਹਿੰਸਾ ਭੜਕ ਗਈ ਸੀ। ਲਾਹੌਰ ਦੀ ਅਤਿਵਾਦ ਰੋਕੂ ਅਦਾਲਤ ਨੇ ਉਨ੍ਹਾਂ ਦੇ ਮੰਗਲਵਾਰ ਨੂੰ ਗ਼ੈਰਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ। ਇਨ੍ਹਾਂ ਵਾਰੰਟਾਂ ਨੂੰ ਚੁਣੌਤੀ ਦੇਣ ਲਈ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਇਮਰਾਨ ਭਾਰੀ ਸੁਰੱਖਿਆ ਵਿੱਚ ਅਦਾਲਤ ਸਾਹਮਣੇ ਪੇਸ਼ ਹੋਏ। –ਪੀਟੀਆਈ


Source link

Check Also

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ …