Home / Punjabi News / ਹੁਣ ਗਿਆਨੀ ਗੁਰਬਚਨ ਸਿੰਘ ਐੱਸ. ਆਈ. ਟੀ. ਦੇ ਰਡਾਰ ‘ਤੇ!

ਹੁਣ ਗਿਆਨੀ ਗੁਰਬਚਨ ਸਿੰਘ ਐੱਸ. ਆਈ. ਟੀ. ਦੇ ਰਡਾਰ ‘ਤੇ!

ਚੰਡੀਗੜ੍ਹ : ਬਹਿਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਵਿਚ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀ ਹੋਈ ਪਹਿਲੀ ਗ੍ਰਿਫਤਾਰੀ ਤੋਂ ਬਾਅਦ ਹੁਣ ਐੱਸ. ਆਈ. ਟੀ. ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕਰ ਸਕਦੀ ਹੈ। ਦਰਅਸਲ ਸ਼ੁਰੂ ਤੋਂ ਹੋਈ ਬੇਅਦਬੀ ਦੇ ਤਾਰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜਦੇ ਆਏ ਹਨ। ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਡੇਰਾ ਮੁਖੀ ਨੂੰ ਮੁਆਫੀ ਦੇਣ ਦਾ ਫਰਮਾਨ ਆਉਣਾ ਅਤੇ ਫਿਰ ਇਸ ਨੂੰ ਵਾਪਸ ਲੈਣ ਸੰਬੰਧੀ ਐੱਸ. ਆਈ. ਟੀ. ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕਰ ਸਕਦੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …