Home / Punjabi News / ਹੁਣ ਸਰਪੰਚ ਤੇ ਨੰਬਰਦਾਰ ਕਰਨਗੇ ਆਨਲਾਈਨ ਅਰਜ਼ੀਆਂ ਤਸਦੀਕ: ਅਰੋੜਾ

ਹੁਣ ਸਰਪੰਚ ਤੇ ਨੰਬਰਦਾਰ ਕਰਨਗੇ ਆਨਲਾਈਨ ਅਰਜ਼ੀਆਂ ਤਸਦੀਕ: ਅਰੋੜਾ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਦਸੰਬਰ

ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹੁਣ ਪਿੰਡਾਂ ਦੇ ਸਰਪੰਚ, ਨੰਬਰਦਾਰ ਅਤੇ ਮਿਉਂਸਿਪਲ ਕੌਂਸਲਰ (ਐੱਮਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐੱਮਸੀਜ਼ ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਡਿਜੀਟਲ ਪਹਿਲਕਦਮੀ ਤਹਿਤ, ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐੱਸਸੀ, ਬੀਸੀ/ਓਬੀਸੀ) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈਡਬਲਿਊਐੱਸ ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਕਰਨ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐੱਮਸੀ ਨੂੰ ਆਨਲਾਈਨ ਭੇਜੀਆਂ ਜਾਣਗੀਆਂ।

ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐੱਮਸੀ ਨੂੰ ਆਨਲਾਈਨ ਅਰਜ਼ੀਆਂ ਭੇਜਣਗੇ। ਇਸ ਤਹਿਤ ਸਥਾਨਕ ਨੁਮਾਇੰਦਿਆਂ ਨੂੰ ਵਟਸਐਪ ਜ਼ਰੀਏ ਜਾਣਕਾਰੀ ਪ੍ਰਾਪਤ ਹੋਵੇਗੀ।


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …