ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵੱਲੋਂ 15 ਨਵੰਬਰ ਤੋਂ ਪਹਿਲਾਂ ਗੁੜ ਦੇ ਵੇਲਣਿਆਂ ’ਤੇ ਗੁੜ ਬਣਾਉਣ ’ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਕਈ ਵੇਲਣਿਆਂ ’ਤੇ ਛਾਪੇ ਮਾਰੇ ਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵੇਲਣਿਆਂ ਨੂੰ ਸੀਲ ਕਰ ਦਿੱਤਾ। ਇਸ ਮੌਕੇ ਫੂਡ ਅਫ਼ਸਰ ਮੁਨੀਸ਼ ਕੁਮਾਰ, ਰਾਮ ਲੁਭਾਇਆ, ਨਰੇਸ਼ ਕੁਮਾਰ ਤੇ ਗੁਰਵਿੰਦਰ ਸ਼ਾਨੇ ਮੌਜੂਦ ਸਨ। ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਵੇਲਣਿਆਂ ’ਤੇ ਘਟੀਆ ਕਿਸਮ ਦਾ ਗੁੜ ਤਿਆਰ ਕੀਤਾ ਜਾ ਰਿਹਾ ਸੀ ਜਿਸ ਨੂੰ ਉਨ੍ਹਾਂ ਮੌਕੇ ’ਤੇ ਨਸ਼ਟ ਵੀ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੰਡ ਮਿੱਲਾਂ 30 ਨਵੰਬਰ ਤੋਂ ਬਾਅਦ ਚੱਲਦੀਆਂ ਹਨ ਕਿਉਂਕਿ ਇਸ ਤੋਂ ਪਹਿਲਾਂ ਗੰਨਾ ਕੱਚਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਵੇਲਣਿਆਂ ਵਾਲੇ ਘਟੀਆ ਖੰਡ ਦਾ ਇਸਤੇਮਾਲ ਕਰ ਕੇ ਮੁਨਾਫ਼ੇ ਦੇ ਲਾਲਚ ਵਿੱਚ ਘਟੀਆ ਕਿਸਮ ਦਾ ਗੁੜ ਤਿਆਰ ਕਰ ਕੇ ਵੇਚਦੇ ਹਨ। ਉਨ੍ਹਾਂ ਵੇਲਣਾ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵੇਲਣਾ ਜ਼ਿਲ੍ਹਾ ਮੈਜਿਸਟਰੇਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
The post ਹੁਸ਼ਿਆਰਪੁਰ: ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਵੇਲਣੇ ਸੀਲ appeared first on punjabitribuneonline.com.
Source link
Asian Tribune Your Multilingual Newspaper covering World and local news News