Home / Punjabi News / ਹੈਲੀਕਾਪਟਰ ਮਾਮਲਾ: ਕ੍ਰਿਸ਼ਚੀਅਨ ਮਿਸ਼ੇਲ ਨੇ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ

ਹੈਲੀਕਾਪਟਰ ਮਾਮਲਾ: ਕ੍ਰਿਸ਼ਚੀਅਨ ਮਿਸ਼ੇਲ ਨੇ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ

ਹੈਲੀਕਾਪਟਰ ਮਾਮਲਾ: ਕ੍ਰਿਸ਼ਚੀਅਨ ਮਿਸ਼ੇਲ ਨੇ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ

ਨਵੀਂ ਦਿੱਲੀ— ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਕ੍ਰਿਸ਼ਚੀਅਨ ਮਿਸ਼ੇਲ ਨੇ ਜ਼ਮਾਨਤ ਲਈ ਸ਼ੁੱਕਰਵਾਰ ਨੂੰ ਦਿੱਲੀ ਦੀ ਇਕ ਅਦਾਲਤ ਦਾ ਰੁਖ ਕੀਤਾ। ਮਿਸ਼ੇਲ ਨੇ ਪਟੀਸ਼ਨ ਦਾਖਲ ਕਰ ਕੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਾਇਰ ਕੀਤੇ ਗਏ ਮਾਮਲਿਆਂ ‘ਚ ਅਦਾਲਤ ਤੋਂ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਸ ਦੇ ਖਿਲਾਫ ਦੋਸ਼ ਪੱਤਰ 60 ਦਿਨਾਂ ਦੀ ਤੈਅ ਸਮੇਂ ਦੇ ਅੰਦਰ ਦਾਇਰ ਨਹੀਂ ਕੀਤਾ ਗਿਆ ਸੀ। ਚੀਫ ਜਸਟਿਸ ਅਰਵਿੰਦ ਕੁਮਾਰ ਨੇ 12 ਫਰਵਰੀ ਤੱਕ ਏਜੰਸੀਆਂ ਤੋਂ ਜਵਾਬ ਮੰਗਿਆ ਹੈ। ਉਸ ਦਿਨ ਅਦਾਲਤ ਮਾਮਲੇ ਦੀ ਸੁਣਵਾਈ ਕਰੇਗੀ। ਜ਼ਮਾਨਤ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜਾਂਚ ਪੂਰੀ ਹੋ ਗਈ ਹੈ।
ਮਿਸ਼ੇਲ ਨੇ ਪਟੀਸ਼ਨ ‘ਚ ਕਿਹਾ,”ਸਜ਼ਾ ਪ੍ਰਕਿਰਿਆ ਜ਼ਾਬਤਾ (ਸੀ.ਆਰ.ਪੀ.ਸੀ.) ਦੀ ਧਾਰਾ 167 (2) ਦੇ ਅਧੀਨ ਤੈਅ 60 ਦਿਨਾਂ ਦੀ ਮਿਆਦ ਦੇ ਅੰਦਰ ਉਸ ਦੇ ਖਿਲਾਫ ਦੋਸ਼ ਪੱਤਰ ਦਾਇਰ ਨਹੀਂ ਕੀਤਾ ਗਿਆ ਸੀ। ਜਾਂਚ ਪੂਰੀ ਹੋ ਗਈ ਹੈ। ਮੈਂ 22 ਦਸੰਬਰ 2018 ਤੋਂ ਹਿਰਾਸਤ ‘ਚ ਹਾਂ। ਦੁਬਈ ਤੋਂ ਭਾਰਤ ਲਿਆਂਦੇ ਗਏ ਮਿਸ਼ੇਲ ਨੂੰ ਈ.ਡੀ. ਨੇ ਪਿਛਲੇ ਸਾਲ 22 ਦਸੰਬਰ ਨੂੰ ਗ੍ਰਿ੍ਰਫਤਾਰ ਕੀਤਾ ਸੀ। ਮਿਸ਼ੇਲ ਨੂੰ 5 ਜਨਵਰੀ ਨੂੰ ਈ.ਡੀ. ਮਾਮਲੇ ‘ਚ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ। ਉਹ ਘਪਲੇ ਨਾਲ ਸੰਬੰਧਤ ਸੀ.ਬੀ.ਆਈ. ਮਾਮਲੇ ‘ਚ ਵੀ ਨਿਆਇਕ ਹਿਰਾਸਤ ‘ਚ ਹੈ। ਈ.ਡੀ. ਅਤੇ ਸੀ.ਬੀ.ਆਈ. ਦੇ ਮਾਮਲੇ ‘ਚ ਜਿਨ੍ਹਾਂ ਤਿੰਨ ਬਿਚੌਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ‘ਚੋਂ ਮਿਸ਼ੇਲ ਵੀ ਇਕ ਹੈ। ਹੋਰ ਬਿਚੌਲੇ ਗੁਈਡੋ ਹੇਸ਼ਕੇ ਅਤੇ ਕਾਰਲੋ ਗੇਰੋਸਾ ਹਨ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …