Home / Punjabi News / ਹੋਲੇ ਮਹੱਲੇ ’ਤੇ ਆਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਣੇ ਤਿੰਨ ਨੌਜਵਾਨਾਂ ਦੀ ਹਾਦਸੇ ’ਚ ਮੌਤ

ਹੋਲੇ ਮਹੱਲੇ ’ਤੇ ਆਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਣੇ ਤਿੰਨ ਨੌਜਵਾਨਾਂ ਦੀ ਹਾਦਸੇ ’ਚ ਮੌਤ

ਹੋਲੇ ਮਹੱਲੇ ’ਤੇ ਆਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਣੇ ਤਿੰਨ ਨੌਜਵਾਨਾਂ ਦੀ ਹਾਦਸੇ ’ਚ ਮੌਤ

ਬਲਵਿੰਦਰ ਰੈਤ

ਨੂਰਪੁਰ ਬੇਦੀ, 16 ਮਾਰਚ

ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਣੇ ਤਿੰਨ ਨੌਜਵਾਨਾਂ ਦੀ ਹਾਦਸੇ ‘ਚ ਮੌਤ ਹੋ ਗਈ। ਇਹ ਸੜਕ ਹਾਦਸਾ ਰਾਤ ਡੇਢ ਵਜੇ ਨੂਰਪੁਰ ਬੇਦੀ ਗੜ੍ਹਸ਼ੰਕਰ ਸੜਕ ‘ਤੇ ਪਿੰਡ ਕਲਵਾਂ ਨਜ਼ਦੀਕ ਹੋਇਆ। ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰੀ ਤੇ ਮੋਟਰਸਾਈਕਲ ਚਕਨਾਚੂਰ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਪ੍ਰੀਤ ਸਿੰਘ (18) ਲਵਪ੍ਰੀਤ ਸਿੰਘ (16) ਦੋਵੇਂ ਸਕੇ ਭਰਾ ਅਤੇ ਪ੍ਰਿੰਸਪ੍ਰੀਤ ਸਿੰਘ (17) ਵਜੋਂ ਹੋਈ ਹੈ। ਉਹ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ-18 3862 ਰਾਹੀਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ ਜੋ ਪਿੰਡ ਕਲਵਾਂ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਮ੍ਰਿਤਕਾਂ ਨੌਜਵਾਨਾਂ ਦੀ ਪਛਾਣ ਪਿੰਡ ਸੱਗਰਾਂਵਾਲੀ ਥਾਣਾ ਭੋਗਪੁਰ ਜਲੰਧਰ ਵਜੋਂ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਆਨੰਦਪੁਰ ਸਾਹਿਬ ਭੇਜਿਆ ਗਿhਆ ਹੈ। ਕਲਵਾਂ ਮੌੜ ਪੁਲੀਸ ਚੌਕੀ ਦੇ ਇੰਚਾਰਜ ਰਾਜਿੰਦਰ ਕੁਮਾਰ ਏਐੱਸਆਈ ਨੇ ਦੱਸਿਆ ਕਿ ਅਣਪਛਾਤੇ ਵਾਹਨ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …