Home / Punjabi News / ਜ਼ਬਰ-ਜਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਵੀ ਹੈ ਘੱਟ : ਪਰਮਿੰਦਰ ਢੀਂਡਸਾ

ਜ਼ਬਰ-ਜਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਵੀ ਹੈ ਘੱਟ : ਪਰਮਿੰਦਰ ਢੀਂਡਸਾ

ਜ਼ਬਰ-ਜਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਵੀ ਹੈ ਘੱਟ : ਪਰਮਿੰਦਰ ਢੀਂਡਸਾ

ਧੂਰੀ : ਬੀਤੇ ਦਿਨੀਂ ਧੂਰੀ ਦੇ ਇਕ ਸਕੂਲ ‘ਚ ਪੜ੍ਹਦੀ 4 ਸਾਲਾ ਮਾਸੂਮ ਬੱਚੀ ਨਾਲ ਕੰਡਕਟਰ ਵੱਲੋਂ ਜ਼ਬਰ-ਜਨਾਹ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿਚ ਵਾਪਰ ਰਹੀਆਂ ਜ਼ਬਰ-ਜਨਾਹ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ, ਜਿਸ ਲਈ ਸਰਕਾਰਾਂ ਨੂੰ ਕਾਨੂੰਨ ‘ਚ ਸੋਧ ਕਰਕੇ ਸਖਤ ਸਜ਼ਾਵਾਂ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਦੇਸ਼ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਅਜਿਹੇ ਲੋਕਾਂ ਲਈ ਫਾਂਸੀ ਦੀ ਸਜ਼ਾ ਵੀ ਘੱਟ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਖੜ੍ਹਦਿਆਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਤੇ ਸਮੁੱਚਾ ਇਲਾਕਾ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪੀੜਤ ਬੱਚੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਸੰਵੇਦਨਸ਼ੀਲ ਮਾਮਲਿਆਂ ਨੂੰ ਫਾਸਟ ਟਰੈਕ ਅਦਾਲਤਾਂ ਵਿਚ ਚਲਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਨੂੰ ਫਾਸਟ ਟਰੈਕ ਅਦਾਲਤ ਵਿੱਚ ਚਲਾਇਆ ਜਾਣਾ ਚਾਹੀਦਾ ਹੈ, ਜੋ ਪੰਜਾਬ ਸਰਕਾਰ ਦਾ ਕੰਮ ਹੈ। ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਇਸ ਕੇਸ ਨੂੰ ਫਾਸਟ ਟਰੈਕ ਅਦਾਲਤ ਵਿਚ ਚਲਾ ਕੇ ਪਰਿਵਾਰ ਨੂੰ ਇਨਸਾਫ ਦਿਵਾਏ।

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …