Home / Punjabi News / 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ’ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ

10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ’ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ

ਨਵੀਂ ਦਿੱਲੀ, 8 ਮਈ

ਭਾਰਤ ਨੂੰ 2027 ਤੱਕ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਪੈਟਰੋਲੀਅਮ ਮੰਤਰਾਲੇ ਦੀ ਕਮੇਟੀ ਨੇ ਆਪਣੀ ਰਿਪੋਰਟ ‘ਚ ਇਹ ਗੱਲ ਕਹੀ ਹੈ। ਨਾਲ ਹੀ ਕਮੇਟੀ ਨੇ ਕਿਹਾ ਕਿ ਇਲੈਕਟ੍ਰਿਕ ਅਤੇ ਗੈਸ ਨਾਲ ਚੱਲਣ ਵਾਲੇ ਵਾਹਨਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਸਾਬਕਾ ਪੈਟਰੋਲੀਅਮ ਸਕੱਤਰ ਤਰੁਣ ਕਪੂਰ ਦੀ ਅਗਵਾਈ ਵਾਲੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ 2035 ਤੱਕ ਅੰਦਰੂਨੀ ਤੇਲ ਨਾਲ ਚੱਲਣ ਵਾਲੇ ਮੋਟਰਸਾਈਕਲਾਂ, ਸਕੂਟਰਾਂ ਅਤੇ ਤਿੰਨ ਪਹੀਆ ਵਾਹਨਾਂ ਨੂੰ ਪੜਾਅਵਾਰ ਬੰਦ ਕਰਨ ਦਾ ਸੁਝਾਅ ਦਿੱਤਾ ਹੈ। ਕਮੇਟੀ ਨੇ ਇਸ ਸਾਲ ਫਰਵਰੀ ਵਿੱਚ ਸਰਕਾਰ ਨੂੰ ਆਪਣੀ ਰਿਪੋਰਟ ਸੌਂਪੀ ਸੀ। ਰਿਪੋਰਟ ਮੁਤਾਬਕ ਕਰੀਬ 10 ਸਾਲਾਂ ਵਿੱਚ ਸ਼ਹਿਰੀ ਖੇਤਰਾਂ ਵਿੱਚ ਇੱਕ ਵੀ ਡੀਜ਼ਲ ਬੱਸ ਨਹੀਂ ਚਲਣੀ ਚਾਹੀਦੀ। ਸਰਕਾਰ ਨੇ ਹਾਲੇ ਤੱਕ ਇਸ ਰਿਪੋਰਟ ਨੂੰ ਸਵੀਕਾਰ ਨਹੀਂ ਕੀਤਾ ਹੈ।


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …