ਨਵੀਂ ਦਿੱਲੀ, 21 ਮਾਰਚ
ਸੂਤਰਾਂ ਦੀ ਮੰਨੀਏ ਤਾਂ ਵਿਸ਼ਵ ਦੇ ਕੁਝ ਹਿੱਸਿਆਂ ਵਿੱਚ ਕਰੋਨਾ ਦੀ ਲਾਗ ਦੇ ਵਧਦੇ ਕੇਸਾਂ ਅਤੇ ਕੌਮਾਂਤਰੀ ਯਾਤਰਾ ਦੌਰਾਨ ਦਰਪੇਸ਼ ਮੁਸ਼ਕਲਾਂ ਨੂੰ ਦੇਖਦਿਆਂ ਸਰਕਾਰ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਬੂਸਟਰ ਡੋਜ਼ ਲਾਉਣ ‘ਤੇ ਵਿਚਾਰ ਕਰ ਰਹੀ ਹੈ। ਮੌਜੂਦਾ ਸਮੇਂ ਬੂਸਟਰ ਡੋਜ਼, ਜਿਸ ਨੂੰ ‘ਇਹਤਿਆਤੀ ਡੋਜ਼’ ਵੀ ਕਿਹਾ ਜਾਂਦਾ ਹੈ, ਸਿਰਫ਼ ਸਿਹਤ ਸੇਵਾਵਾਂ ਤੇ ਮੂਹਰਲੀ ਕਤਾਰ ਦੇ ਕਾਮਿਆਂ ਅਤੇ 60 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਹੀ ਲਗਾਈ ਜਾਂਦੀ ਹੈ। -ਪੀਟੀਆਈ
Source link