Home / Punjabi News / 19 ਜਨਵਰੀ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

19 ਜਨਵਰੀ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

19 ਜਨਵਰੀ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੀ ਨਵੀਂ ਕਾਰਜਕਾਰੀ ਮੈਂਬਰਾਂ ਦੀ ਚੋਣ ਲਈ 19 ਜਨਵਰੀ ਨੂੰ ਚੋਣਾਂ ਹੋਣਗੀਆਂ। ਇਸ ਦਾ ਐਲਾਨ ਦਿੱਲੀ ਕਮੇਟੀ ਵਲੋਂ ਕੀਤਾ ਗਿਆ ਹੈ। ਇਸ ਬਾਬਤ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ 19 ਜਨਵਰੀ ਨੂੰ ਦਿੱਲੀ ਕਮੇਟੀ ਦੀ ਬੈਠਕ ਹੋਵੇਗੀ, ਜਿਸ ‘ਚ ਡਾਇਰੈਕਟੋਰੇਟ ਦੇ ਇਕ ਅਧਿਕਾਰੀ ਦੀ ਮੌਜੂਦਗੀ ਵਿਚ ਮੈਂਬਰਾਂ ਦੀ ਚੋਣ ਹੋਵੇਗੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਤੋਂ ਪਹਿਲਾਂ 27 ਅਤੇ 29 ਦਸੰਬਰ 2018 ਦਰਮਿਆਨ ਕਿਸੇ ਵੀ ਤਰੀਕ ਨੂੰ ਚੋਣਾਂ ਕਰਵਾਉਣਾ ਚਾਹੁੰਦਾ ਸੀ ਅਤੇ ਇਸ ਲਈ ਡਾਇਰੈਕਟੋਰੇਟ ਨੂੰ ਚਿੱਠੀ ਵੀ ਲਿਖੀ ਸੀ ਪਰ ਕੋਈ ਜਵਾਬ ਨਹੀਂ ਮਿਲਿਆ। ਅਖੀਰ ਚੋਣਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਅਤੇ ਡਾਇਰੈਕਟੋਰੇਟ ਨੂੰ ਸੂਚਿਤ ਕੀਤਾ। ਅਜੇ ਤਕ ਕਮੇਟੀ ਦੇ ਨਵੇਂ ਪ੍ਰਧਾਨ ਦਾ ਨਾਂ ਨਹੀਂ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਵਿੱਤੀ ਬੇਨਿਯਮੀਆਂ ਕਾਰਨ ਬੀਤੇ ਸਾਲ ਕਮੇਟੀ ਨੂੰ ਭੰਗ ਹੋ ਗਈ ਸੀ, ਜਿਸ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਸੀਨੀਅਰ ਉੱਪ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਆਪਣੀਆਂ ਸ਼ਕਤੀਆਂ ਦਿੰਦੇ ਹੋਏ ਕਿਹਾ ਕਿ ਉਹ ਕਮੇਟੀ ਦੇ ਕਿਸੇ ਵੀ ਅਹੁਦੇ ‘ਤੇ ਉਦੋਂ ਤਕ ਨਹੀਂ ਰਹਿਣਗੇ, ਜਦੋਂ ਤਕ ਸਾਰੇ ਦੋਸ਼ ਸਾਫ ਨਹੀਂ ਹੋ ਜਾਂਦੇ। ਦਿੱਲੀ ਕਮੇਟੀ ਦੇ ਆਜ਼ਾਦ ਮੈਂਬਰ ਗੁਰਮੀਤ ਸ਼ੰਟੀ ਨੇ ਜੀ. ਕੇ. ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।

Check Also

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ …