Home / Punjabi News / 1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 25 ਨਵੰਬਰ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ 6 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸਕਸੈਨਾ ਨੇ 10 ਜੁਲਾਈ ਦੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਛੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਉਪ ਰਾਜਪਾਲ ਦਫਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਸ੍ਰੀ ਸਕਸੈਨਾ ਨੇ ਮਾਮਲੇ ‘ਚ ਕਥਿਤ ਤੌਰ ‘ਤੇ ਦੇਰੀ ਲਈ ਦਿੱਲੀ ਸਰਕਾਰ ਦੀ ਨੁਕਤਾਚੀਨੀ ਕੀਤੀ। ਗ੍ਰਹਿ ਵਿਭਾਗ ਨੂੰ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰਨ ਅਤੇ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਸੱਤ ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ। ਇਹ ਮਾਮਲਾ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਥਾਣਾ (ਹੁਣ ਸੁਭਾਸ਼ ਪਲੇਸ) ਖੇਤਰ ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਲੁੱਟ-ਖੋਹ ਅਤੇ ਦੰਗਿਆਂ ਨਾਲ ਸਬੰਧਤ ਹੈ, ਜਿਸ ਵਿੱਚ ਛੇ ਮੁਲਜ਼ਮ ਹਰੀ ਲਾਲ, ਮੰਗਲ, ਧਰਮਪਾਲ, ਆਜ਼ਾਦ, ਓਮ ਪ੍ਰਕਾਸ਼ ਅਤੇ ਅਬਦੁਲ ਹਬੀਬ ਸ਼ਾਮਲ ਹਨ।

The post 1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ appeared first on punjabitribuneonline.com.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …