Home / Punjabi News / 1984 ਸਿੱਖ ਵਿਰੋਧੀ ਦੰਗੇ : SC ਨੇ ਦੋਸ਼ੀ ਠਹਿਰਾਏ ਗਏ 9 ਲੋਕਾਂ ਨੂੰ ਕੀਤਾ ਬਰੀ

1984 ਸਿੱਖ ਵਿਰੋਧੀ ਦੰਗੇ : SC ਨੇ ਦੋਸ਼ੀ ਠਹਿਰਾਏ ਗਏ 9 ਲੋਕਾਂ ਨੂੰ ਕੀਤਾ ਬਰੀ

1984 ਸਿੱਖ ਵਿਰੋਧੀ ਦੰਗੇ : SC ਨੇ ਦੋਸ਼ੀ ਠਹਿਰਾਏ ਗਏ 9 ਲੋਕਾਂ ਨੂੰ ਕੀਤਾ ਬਰੀ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਾ ਮਾਮਲੇ ‘ਚ 9 ਲੋਕਾਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਨੂੰ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ‘ਚ ਅੱਗਜਨੀ ਅਤੇ ਦੰਗਾ ਭੜਕਾਉਣ ਦੇ ਮਾਮਲੇ ‘ਚ ਹੇਠਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਨਵੰਬਰ 2018 ‘ਚ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਹੁਣ ਸੁਪਰੀਮ ਕੋਰਟ ਨੇ ਇਨ੍ਹਾਂ ਨੂੰ ਰਿਹਾਅ ਕਰਦੇ ਹੋਏ ਕਿਹਾ ਕਿ ਇਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹਨ। ਕੋਈ ਗਵਾਹ ਇਨ੍ਹਾਂ ਦੀ ਸਿੱਧੇ ਤੌਰ ‘ਤੇ ਪਛਾਣ ਨਹੀਂ ਕਰ ਸਕਿਆ। ਦਰਅਸਲ ਕਰੀਬ 34 ਸਾਲ ਪਹਿਲਾਂ 1984 ‘ਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ‘ਚ ਸਿੱਖ ਵਿਰੋਧੀ ਦੰਗੇ ਹੋਏ ਸਨ। ਇਸ ਮਾਮਲੇ ‘ਚ ਦਿੱਲੀ ਦੀ ਕੜਕੜਡੂਮਾ ਕੋਰਟ ਨੇ ਦੰਗਾ ਭੜਕਾਉਣ ਅਤੇ ਘਰਾਂ ਨੂੰ ਸਾੜਨ ਦੇ ਦੋਸ਼ ‘ਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਮਾਮਲੇ ਦੀ ਅਪੀਲ ਦਿੱਲੀ ਹਾਈ ਕੋਰਟ ‘ਚ ਗਈ। ਮਾਮਲੇ ‘ਚ ਸੁਣਵਾਈ ਕਰਨ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਨੂੰ ਦੋਸ਼ੀ ਪਾਇਆ ਅਤੇ ਸਜ਼ਾ ਬਰਕਰਾਰ ਰੱਖੀ। ਇਸ ਤੋਂ ਬਾਅਦ ਮਾਮਲੇ ਦੀ ਅਪੀਲ ਸੁਪਰੀਮ ਕੋਰਟ ‘ਚ ਕੀਤੀ ਗਈ ਅਤੇ ਕੋਰਟ ਨੇ ਇਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਪਾਇਆ।
95 ਲਾਸ਼ਾਂ ਹੋਈਆਂ ਸਨ ਬਰਾਮਦ
ਦੱਸਣਯੋਗ ਹੈ ਕਿ 1984 ਸਿੱਖ ਵਿਰੋਧੀ ਦੰਗਿਆਂ ‘ਚ ਤ੍ਰਿਲੋਕਪੁਰੀ ‘ਚ ਕਰੀਬ 95 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਅਤੇ ਕਰੀਬ 100 ਘਰਾਂ ਨੂੰ ਸਾੜ ਦਿੱਤਾ ਗਿਆ ਸੀ। ਇਸ ਤੋਂ ਬਾਅਦ 95 ਲਾਸ਼ਾਂ ਬਰਾਮਦ ਹੋਈਆਂ ਸਨ। ਉੱਥੇ ਹੀ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਸਰਕਾਰ ਤੋਂ ਬਲਵਾਨ ਖੋਖਰ ਦੀ ਪੈਰੋਲ ਪਟੀਸ਼ਨ ‘ਤੇ ਜਲਦ ਫੈਸਲਾ ਲੈਣ ਲਈ ਕਿਹਾ ਹੈ। 1984 ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਨਾਲ ਬਲਵਾਨ ਖੋਖਰ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਦਿੱਲੀ ਹਾਈ ਕੋਰਟ ਦੇ ਜਸਟਿਸ ਏ.ਕੇ. ਚਾਵਲ ਨੇ ਸਰਕਾਰ ਨੂੰ ਬਲਵਾਨ ਖੋਖਰ ਦੀ ਪਟੀਸ਼ਨ ‘ਤੇ ਲੋਕ ਸਭਾ ਚੋਣਾਂ ਖਤਮ ਹੋਣ ਦੇ 2 ਹਫਤਿਆਂ ਦੇ ਅੰਦਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਦੋਸ਼ੀ ਠਹਿਰਾਏ ਗਏ ਖੋਖਰ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ 17 ਦਸੰਬਰ 2018 ਦੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣ ਲਈ ਉਸ ਨੂੰ ਪੈਰੋਲ ਚਾਹੀਦੀ ਹੈ। ਦਿੱਲੀ ਹਾਈ ਕੋਰਟ ਨੇ 1984 ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਸਾਬਕਾ ਕੌਂਸਲਰ ਬਲਵਾਨ ਖੋਖਰ, ਸਾਬਕਾ ਵਿਧਾਇਕ ਮਹੇਂਦਰ ਯਾਦਵ, ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ, ਗਿਰੀਧਰ ਲਾਲ, ਕ੍ਰਿਸ਼ਨ ਖੋਖਰ ਅਤੇ ਰਿਟਾਇਰਡ ਕੈਪਟਨ ਭਾਗਮਲ ਨੂੰ ਦੋਸ਼ੀ ਠਹਿਰਾਇਆ ਸੀ।

Check Also

ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਕਿਸਾਨਾਂ ਦਾ ਧਰਨਾ ਜਾਰੀ, ਅੱਜ 54 ਗੱਡੀਆਂ ਰੱਦ ਕੀਤੀਆਂ

ਅੰਬਾਲਾ, 20 ਅਪਰੈਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਚੌਥੇ …