Home / World / ਮੁੱਖ ਮੰਤਰੀ ਵਲੋਂ ਝੰਡਾ ਦਿਵਸ ਦੇ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਵਲੋਂ ਝੰਡਾ ਦਿਵਸ ਦੇ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

1ਚੰਡੀਗੜ੍ਹ – ਅੱਜ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੇ ਮੌਕੇ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਸਾਨੂੰ ਹਥਿਆਰਬੰਦ ਸੈਨਿਕਾਂ ਨਾਲ ਇਕਜੁਟਤਾ ਪ੍ਰਗਟਾਉਣ ਅਤੇ ਸਾਬਕਾ ਸੈਨਿਕਾਂ ਦੀਆਂ ਸੇਵਾਵਾਂ ਬਾਰੇ ਯਾਦ ਕਰਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸੈਨਿਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਅਤੇ ਜਜਬਿਆਂ ਨੂੰ ਸਲਾਮ ਕਰਨ ਦਾ ਸੱਦਾ ਦਿੱਤਾ।
ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ ਇਸ ਮੌਕੇ ਬ੍ਰਿਗੇਡੀਅਰ ਜਤਿੰਦਰ ਸਿੰਘ ਅਰੋੜਾ (ਸੇਵਾ ਮੁਕਤ) ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ, ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਨੂੰ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਝੰਡਾ ਲਗਾਇਆ ਅਤੇ ਮੁੱਖ ਮੰਤਰੀ, ਪੰਜਾਬ ਨੇ ਫਲੈਗ ਡੇ ਫੰਡ ਵਿਚ ਆਪਣਾ ਯੋਗਦਾਨ ਵੀ ਦਿੱਤਾ।

Check Also

4

Arvind Kejriwal-Kamal Haasan lunch meet fuels political speculations

The impending meet has fuelled speculations of Haasan making his political debut with AAP. It …