Home / World / ਕੈਪਟਨ ਅਮਰਿੰਦਰ ਵਲੋਂ ਨੀਤੀਸ਼ ਕੁਮਾਰ ਨਾਲ ਮੁਲਾਕਾਤ, ਪੰਜਾਬ ਕਾਂਗਰਸ ਲਈ ਪ੍ਰਚਾਰ ਦਾ ਦਿੱਤਾ ਸੱਦਾ

ਕੈਪਟਨ ਅਮਰਿੰਦਰ ਵਲੋਂ ਨੀਤੀਸ਼ ਕੁਮਾਰ ਨਾਲ ਮੁਲਾਕਾਤ, ਪੰਜਾਬ ਕਾਂਗਰਸ ਲਈ ਪ੍ਰਚਾਰ ਦਾ ਦਿੱਤਾ ਸੱਦਾ

2ਪਟਨਾ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੰਚ ‘ਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨਾਲ ਗੈਰ ਰਸਮੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ‘ਤੇ ਜਸ਼ਨਾਂ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਨੂੰ ਲੈ ਕੇ ਧੰਨਵਾਦ ਕੀਤਾ।
ਕੈਪਟਨ ਅਮਰਿੰਦਰ ਦਸ਼ਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਇਤਿਹਾਸਿਕ ਮੌਕੇ ‘ਤੇ ਹਿੱਸਾ ਲੈਣ ਲਈ ਪਟਨਾ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਸ੍ਰੀ ਪਟਨਾ ਸਾਹਿਬ ਵਿਖੇ ਪਵਿੱਤਰ ਤਖਤ ਸ੍ਰੀ ਹਰਮੰਦਿਰ ਸਾਹਿਬ ‘ਚ ਅਰਦਾਸ ਕਰਨ ਤੋਂ ਬਾਅਦ ਏ.ਆਈ.ਸੀ.ਸੀ ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਸਮੇਤ ਨੀਤੀ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਕੈਪਟਨ ਅਮਰਿੰਦਰ ਤੇ ਆਸ਼ਾ ਕੁਮਾਰੀ ਨੂੰ ਬਿਹਾਰ ਦੇ ਮੁੱਖ ਮੰਤਰੀ ਨੂੰ ਪੰਜਾਬ ਆਉਣ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਲਈ ਪ੍ਰਚਾਰ ਦਾ ਰਸਮੀ ਸੱਦਾ ਦੇਣ ਦਾ ਮੌਕਾ ਮਿੱਲ ਗਿਆ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਲੰਚ ‘ਤੇ ਅਸੀਂ ਸਿਰਫ ਗੈਰ ਰਸਮੀ ਗੱਲਬਾਤ ਕੀਤੀ। ਮੀਟਿੰਗ ਨੂੰ ਲੈ ਕੇ ਕੋਈ ਸਿਆਸੀ ਏਜੰਡਾ ਨਹੀਂ ਸੀ ਤੇ ਬਿਹਾਰ ਦੇ ਮੁੱਖ ਮੰਤਰੀ ਨੇ ਸਿਰਫ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟ ਕਰਦਿਆਂ, ਉਨ੍ਹਾਂ ਨੂੰ ਲੰਚ ਲਈ ਸੱਦਿਆ ਸੀ।
ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਨਾਂ ਆਗੂਆਂ ‘ਚ ਬਹੁਤ ਸਾਰੇ ਵਿਸ਼ਿਆਂ ਉਪਰ ਗੈਰ ਰਸਮੀ ਗੱਲਬਾਤ ਹੋਈ, ਉਨ੍ਹਾਂ ਨੇ ਦੋਨਾਂ ਸੂਬਿਆਂ ਦੇ ਆਮ ਲੋਕਾਂ ਨਾਲ ਜੁਡ਼ੇ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਨੀਤੀਸ਼ ਕੁਮਾਰ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਜਸ਼ਨਾਂ ‘ਤੇ ਅਦਭੁਤ ਪ੍ਰਬੰਧ ਕੀਤੇ ਗਏ ਹਨ ਅਤੇ ਅਜਿਹੇ ਪੰਜਾਬ ‘ਚ ਵੀ ਨਹੀਂ ਦਿੱਖਦੇ।
ਨੀਤੀਸ਼ ਨੇ ਕਿਹਾ ਕਿ ਸ੍ਰੀ ਪਟਨਾ ਸਾਹਿਬ ਸਿੱਖ ਸਮੁਦਾਅ ਲਈ ਮੱਕੇ ਦੀ ਤਰ੍ਹਾਂ ਹੈ ਅਤੇ ਹਰ ਸਾਲ ਇਥੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਇਸਨੂੰ ਵਿਕਸਿਤ ਕਰਨਾ ਅਤੇ ਪ੍ਰਬੰਧਾਂ ਨੂੰ ਬਣਾਏ ਰੱਖਣਾ ਮਹੱਤਵਪੂਰਨ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਬਿਹਾਰ ‘ਚ ਕਾਂਗਰਸ ਤੇ ਨੀਤੀਸ਼ ਦੀ ਜਨਤਾ ਦਲ ਯੂਨਾਈਟਿਡ ਦਾ ਗਠਜੋਡ਼ ਚੰਗਾ ਕੰਮ ਕਰ ਰਿਹਾ ਹੈ ਅਤੇ ਦੋਨਾਂ ਪਾਰਟੀਆਂ ਨੂੰ ਇਕ ਦੂਜੇ ਤੋਂ ਬਹੁਤ ਕੁਝ ਸਿੱਖਣ ਨੂੰ ਮਿੱਲਿਆ ਹੈ।
ਬਾਅਦ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਨੀਤੀਸ਼ ਲੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮਰਥਨ ਦੇਣ ਲਈ ਕਿਹਾ ਹੈ ਅਤੇ ਉਮੀਦ ਕਰਦੇ ਹਨ ਕਿ ਇਸ ‘ਤੇ ਉਨ੍ਹਾਂ ਦਾ ਸਮਰਥਨ ਮਿੱਲੇਗਾ।

Check Also

4

ਸੀਨੀਅਰ ਕਾਂਗਰਸੀ ਨੇਤਾ ਵਿਦਿਆ ਸਟੋਕਸ ਫੋਰਟਿਸ ਹਸਪਤਾਲ ‘ਚ ਦਾਖਲ

ਚੰਡੀਗੜ੍ਹ – ਕਾਂਗਰਸ ਦੀ ਸੀਨੀਅਰ ਨੇਤਾ ਵਿਦਿਆ ਸਟੋਕਸ ਨੂੰ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ …