Home / Punjabi News / 21 ਦਿਨਾਂ ਦੀ ਫਰਲੋ ਲਈ ਡੇਰਾ ਮੁਖੀ ਨੇ ਹਾਈ ਕੋਰਟ ਦਾ ਦਰ ਖੜਕਾਇਆ

21 ਦਿਨਾਂ ਦੀ ਫਰਲੋ ਲਈ ਡੇਰਾ ਮੁਖੀ ਨੇ ਹਾਈ ਕੋਰਟ ਦਾ ਦਰ ਖੜਕਾਇਆ

ਚੰਡੀਗੜ੍ਹ, 14 ਜੂਨ
ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਫਰਵਰੀ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਉਸ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦੇਵੇ। ਹਾਈਕੋਰਟ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਨੇ ਡੇਰਾ ਮੁਖੀ ਨੂੰ ਪੈਰੋਲ ਦੇਣ ਨੂੰ ਚੁਣੌਤੀ ਦਿੱਤੀ ਸੀ।

The post 21 ਦਿਨਾਂ ਦੀ ਫਰਲੋ ਲਈ ਡੇਰਾ ਮੁਖੀ ਨੇ ਹਾਈ ਕੋਰਟ ਦਾ ਦਰ ਖੜਕਾਇਆ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …