ਸ਼੍ਰੀਨਗਰ-ਅੱਤਵਾਦੀਆਂ ਨੇ 24 ਘੰਟਿਆਂ ‘ਚ ਦੂਜਾ ਗ੍ਰਨੇਡ ਹਮਲਾ ਕਰ ਦਿੱਤਾ ਹੈ, ਜੋ ਕਿ ਹੁਣ ਲਾਲ ਚੌਂਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਲਾਲ ਚੌਂਕ ‘ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏੇ ਹਨ। ਰਿਪੋਰਟ ਮੁਤਾਬਕ ਨਮਾਜ਼ ਦਾ ਸਮਾਂ ਹੋਣ ਕਾਰਨ ਘਟਨਾ ਦੇ ਸਮੇਂ ਲਾਲ ਚੌਂਕ ‘ਚ ਜ਼ਿਆਦਾ ਲੋਕ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਕੁਝ ਗੱਡੀਆਂ ਨੁਕਸਾਨੀਆਂ ਗਈਆਂ ਹਨ। ਇਹ ਹਮਲੇ ਗਣਤੰਤਰ ਦਿਵਸ ਨੂੰ ਦੇਖਦੇ ਹੋਏ ਕੀਤੇ ਜਾ ਰਹੇ ਹਨ। ਇਸ ਦੇ ਪਿੱਛੇ ਅੱਤਵਾਦੀਆਂ ਦਾ ਮਕਸਦ ਸ਼੍ਰੀਨਗਰ ਅਤੇ ਨੇੜੇ ਦੇ ਲੋਕਾਂ ਨੂੰ ਗਣਤੰਤਰ ਦਿਵਸ ‘ਚ ਸ਼ਾਮਿਲ ਹੋਣ ਤੋਂ ਰੋਕਣਾ ਹੈ।
ਜ਼ਿਕਰਯੋਗ ਹੈ ਕਿ ਕੱਲ ਵੀ ਸ਼੍ਰੀਨਗਰ ਦੇ ਰਾਜਬਾਗ ‘ਚ ਅੱਤਵਾਦੀਆਂ ਨੇ ਪੁਲਸ ‘ਤੇ ਗ੍ਰਨੇਡ ਦਾਗਿਆ ਸੀ। ਹਮਲੇ ‘ਚ ਇਕ ਏ. ਐੱਸ. ਆਈ. ਸਮੇਤ 3 ਪੁਲਸ ਕਰਮਚਾਰੀ ਜ਼ਖਮੀ ਹੋ ਗਏ ਸਨ।
Check Also
ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…
Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …
Asian Tribune Your Multilingual Newspaper covering World and local news News