
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਨਾਲ ਹੀ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਬਾਕੀ ਦੋਸ਼ੀਆਂ ਨੂੰ 50-50 ਹਜਾਰ ਦੇ ਜੁਰਮਾਨੇ ਦੇ ਨਾਲ-ਨਾਲ ਉਮਰ ਕੈਦ ਹੀ ਸੁਣਾਈ ਗਈ ਹੈ । ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 12 ਅਕਤੂਬਰ ਨੂੰ ਗੁਰਮੀਤ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਹਾਲਾਂਕਿ ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਹੇ ਹਨ।ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ।
ਮਈ 2002 ਵਿੱਚ ਡੇਰਾ ਮੁਖੀ ਤੇ ਦੋਸ਼ ਲਗਾਉਂਦੀ ਇੱਕ ਗੁੰਮਨਾਮ ਚਿੱਠੀ ਸਾਹਮਣੇ ਆਈ ਸੀ, ਜਿਸ ਤੋਂ ਬਾਅਦ 10 ਜੁਲਾਈ 2002 ਨੂੰ ਰਣਜੀਤ ਦਾ ਕਤਲ ਹੋ ਗਿਆ ਸੀ।
The post 31 ਲੱਖ ਦੇ ਜੁਰਮਾਨੇ ਦੇ ਨਾਲ ਇੱਕ ਹੋਰ ਉਮਰ ਕੈਦ ਭੁਗਤੇਗਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ first appeared on Punjabi News Online.
Source link