Home / Punjabi News / 31 ਜੁਲਾਈ ਤੱਕ ‘ਅਨਲੌਕ-2’ ਦਾ ਐਲਾਨ, ਕਰਫਿਊ ਰਹੇਗਾ ਜਾਰੀ, ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼

31 ਜੁਲਾਈ ਤੱਕ ‘ਅਨਲੌਕ-2’ ਦਾ ਐਲਾਨ, ਕਰਫਿਊ ਰਹੇਗਾ ਜਾਰੀ, ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼

31 ਜੁਲਾਈ ਤੱਕ ‘ਅਨਲੌਕ-2’ ਦਾ ਐਲਾਨ, ਕਰਫਿਊ ਰਹੇਗਾ ਜਾਰੀ, ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼

ਕੋਰੋਨਾਵਾਇਰਸ ਸੰਕਰਮਣ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਅਨਲੌਕ-2 ‘ਚ ਜ਼ਿਆਦਾ ਰਾਹਤ ਨਹੀਂ ਦਿੱਤੀ ਗਈ। ਅਨਲੌਕ-2 ਵਿੱਚ ਇਹ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ।

ਚੰਡੀਗੜ੍ਹ: ਕੋਰੋਨਾਵਾਇਰਸ ਸੰਕਰਮਣ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਅਨਲੌਕ-2 ‘ਚ ਜ਼ਿਆਦਾ ਰਾਹਤ ਨਹੀਂ ਦਿੱਤੀ ਗਈ। ਅਨਲੌਕ-2 ਵਿੱਚ ਇਹ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਇਸ ਲਈ ਮੈਟਰੋ, ਬਾਰ, ਸਿਨੇਮਾ ਆਦਿ ‘ਤੇ ਲੱਗੀ ਰੋਕ ਬਰਕਰਾਰ ਰੱਖੀ ਗਈ ਹੈ। ਸਕੂਲ-ਕਾਲਜ ਤੇ ਕੋਚਿੰਗ ਸੰਸਥਾਵਾਂ 31 ਜੁਲਾਈ ਤੱਕ ਬੰਦ ਰਹਿਣਗੀਆਂ। ਇਨ੍ਹਾਂ ਨੂੰ ਸੂਬਿਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅੰਤਰਰਾਸ਼ਟਰੀ ਉਡਾਣਾਂ ‘ਤੇ ਵੀ ਪਾਬੰਦੀ ਹੋਵੇਗੀ। ਹਾਲਾਂਕਿ, ਵੰਦੇ ਇੰਡੀਆ ਮੁਹਿੰਮ ਤਹਿਤ ਅੰਤਰਰਾਸ਼ਟਰੀ ਉਡਾਣਾਂ ਨੂੰ ਛੋਟ ਦਿੱਤੀ ਜਾਵੇਗੀ। ਘਰੇਲੂ ਉਡਾਣਾਂ ਤੇ ਯਾਤਰੀ ਰੇਲ ਗੱਡੀਆਂ ਦਾ ਦਾਇਰਾ ਵੀ ਪੜਾਅ ਵਾਰ ਵਧਾਇਆ ਜਾਵੇਗਾ ਪਰ ਮੈਟਰੋ ਰੇਲ, ਸਿਨੇਮਾ, ਜਿਮ ਤੇ ਬਾਰ ਬੰਦ ਰਹਿਣਗੇ।

ਨਵੀਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ, ਜਿਸ ਦੌਰਾਨ ਲੋਕਾਂ ਦੀ ਆਵਾਜਾਈ ਨੂੰ ਰੋਕਿਆ ਜਾਵੇਗਾ। ਲੋੜੀਂਦੀਆਂ ਗਤੀਵਿਧੀਆਂ ਤੇ ਕੁਝ ਹੋਰਾਂ ਨੂੰ ਇਸ ਤੋਂ ਛੋਟ ਹੈ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰ ਤੇ ਰਾਜ ਸਰਕਾਰ ਦੇ ਸਿਖਲਾਈ ਕੇਂਦਰ 15 ਜੁਲਾਈ ਤੋਂ ਖੁੱਲ੍ਹਣਗੇ। ਇਸ ਸਬੰਧ ਵਿੱਚ ਅਮਲੇ ਤੇ ਸਿਖਲਾਈ ਵਿਭਾਗ ਦੁਆਰਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਇਸ ਦੇ ਨਾਲ ਕੰਟੇਨਮੈਂਟ ਜ਼ੋਨ ਵਿਚ ਲੌਕਡਾਊਨ 31 ਜੁਲਾਈ ਤੱਕ ਲਾਗੂ ਰਹੇਗਾ। ਇਨ੍ਹਾਂ ਖੇਤਰਾਂ ਵਿੱਚ ਸਿਰਫ ਜ਼ਰੂਰੀ ਸੇਵਾਵਾਂ ਦੀ ਇਜਾਜ਼ਤ ਹੋਵੇਗੀ। ਸ਼ਿਫਟ ਵਿਚ ਕੰਮ ਕਰਨ ਵਾਲਿਆਂ ਨੂੰ ਰਾਤ ਦੇ ਕਰਫਿਊ ਤੋਂ ਛੋਟ ਦਿੱਤੀ ਜਾਵੇਗੀ। ਯਾਤਰੀਆਂ ਦੀ ਆਵਾਜਾਈ ਤੇ ਸਮਾਨ ਨੂੰ ਰਾਸ਼ਟਰੀ ਤੇ ਰਾਜ ਮਾਰਗਾਂ ‘ਤੇ ਇਜਾਜ਼ਤ ਦਿੱਤੀ ਜਾਏਗੀ। ਇਸ ਦੇ ਨਾਲ ਹੀ ਬੱਸ, ਰੇਲ ਤੇ ਜਹਾਜ਼ ਰਾਹੀਂ ਉਨ੍ਹਾਂ ਦੇ ਘਰ ਜਾਣ ਵਾਲੇ ਲੋਕਾਂ ਨੂੰ ਵੀ ਰਾਤ ਦੇ ਕਰਫਿਊ ਤੋਂ ਛੋਟ ਮਿਲੇਗੀ।

ਅਨਲੌਕ-2 ਦੀ ਦਿਸ਼ਾ ਨਿਰਦੇਸ਼ ਅਨੁਸਾਰ ਕੇਂਦਰ ਤੇ ਰਾਜ ਸਰਕਾਰਾਂ ਦੇ ਸਿਖਲਾਈ ਸੰਸਥਾਵਾਂ ਨੂੰ ਕੰਟੇਨਮੈਂਟ ਜ਼ੋਨ ਦੇ ਬਾਹਰ ਖੋਲ੍ਹਿਆ ਜਾ ਸਕਦਾ ਹੈ। ਉਨ੍ਹਾਂ ਨੂੰ 15 ਜੁਲਾਈ ਤੋਂ ਖੁੱਲ੍ਹਣ ਦਿੱਤਾ ਜਾਵੇਗਾ। ਸਟੈਂਡਰਡ ਓਪਰੇਟਿੰਗ ਵਿਧੀ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

News Credit ਏਬੀਪੀ ਸਾਂਝਾ

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …