Home / Punjabi News / 36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ: ਚੰਨੀ

36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ: ਚੰਨੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 9 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ 36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਤੇ ਨਵੇਂ ਡੀਜੀਪੀ ਲਈ ਵੀ ਸਰਕਾਰ ਪੈਨਲ ਭੇਜੇਗੀ। ਲੋਕਾਂ ਨੂੰ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਨੇ ਰੇਤ ਦੀ ਕੀਮਤ ਤੈਅ ਕਰਦੇ ਹੋਏ ਖੁਦਾਈ ਅਤੇ ਭਰਾਈ ਦਾ ਰੇਟ 5.50 ਰੁਪਏ ਕਰ ਦਿੱਤਾ ਹੈ। ਇਸ ਮੌਕੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ।


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …