ਨਵੀਂ ਦਿੱਲੀ, 13 ਅਪਰੈਲ
ਸਮਾਜਿਕ ਨਿਆਂ ਅਤੇ ਓਬੀਸੀ ਦੇ ਹੱਕਾਂ ਲਈ ਕੰਮ ਕਰਦੀਆਂ ਲਗਪਗ 55 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਇੱਥੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਖੜਗੇ ਨੇ ਇਸ ਹਮਾਇਤ ਲਈ ਜਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ। ਇਸ ਲਈ ਸਾਰਿਆਂ ਨੂੰ ਇਸ ਲੜਾਈ ਵਿੱਚ ਇਕੱਠੇ ਹੋਣ ਦੀ ਲੋੜ ਹੈ। -ਪੀਟੀਆਈ
The post 55 ਸਮਾਜਿਕ ਜਥੇਬੰਦੀਆਂ ਵੱਲੋਂ ‘ਇੰਡੀਆ’ ਗੱਠਜੋੜ ਨੂੰ ਹਮਾਇਤ appeared first on Punjabi Tribune.
Source link
Asian Tribune Your Multilingual Newspaper covering World and local news News