ਚੰਡੀਗੜ੍ਹ : ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਬੇ ਦੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਖੇਤੀਬਾੜੀ ਵਿਭਾਗ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਇਸ ਸਾਲ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨੇ ਸਮੂਹ ਮੈਨੇਜਰਾਂ ਨੂੰ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਖੇਤੀ ਅਧੀਨ ਜ਼ਮੀਨਾਂ ਵਿਚ ਝੋਨੇ ਦੀ ਪਰਾਲੀ ਨਾ ਸਾੜਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੋਮਣੀ ਕਮੇਟੀ ਨੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀਆਂ ਨੂੰ ਵੀ ਆਖਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਪ੍ਰੇਰਿਤ ਜਾਵੇ।
ਦੱਸਣਯੋਗ ਹੈ ਕਿ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵਿਚ ਲੱਗਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਸਮੂਹ ਗੁਰਦੁਆਰਾ ਸਾਹਿਬਾਨ ਵੱਲੋਂ ਕਿਸਾਨਾਂ ਨੂੰ ਇਸ ਸਾਲ ਖੁੱਲ੍ਹੇ ਖੇਤਾਂ ਵਿਚ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਪਹੁੰਚ ਨੂੰ ਅਮਲੀਜਾਮਾ ਪਹਿਨਾਇਆ ਜਾ ਸਕੇ।
Check Also
Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …
Asian Tribune Your Multilingual Newspaper covering World and local news News