Breaking News
Home / Punjabi News / 6 ਸਤੰਬਰ ਦੇ ਨਸ਼ਾ ਵਿਰੋਧੀ ਮੁਜ਼ਾਹਰਿਆਂ ਦੀ ਤਿਆਰੀ ਲਈ ਭਾਕਿਯੂ (ਏਕਤਾ-ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ

6 ਸਤੰਬਰ ਦੇ ਨਸ਼ਾ ਵਿਰੋਧੀ ਮੁਜ਼ਾਹਰਿਆਂ ਦੀ ਤਿਆਰੀ ਲਈ ਭਾਕਿਯੂ (ਏਕਤਾ-ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ

ਲਖਵੀਰ ਸਿੰਘ ਚੀਮਾ
ਟੱਲੇਵਾਲ , 26 ਅਗਸਤ
ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 6 ਸਤੰਬਰ ਦੇ ਨਸ਼ਾ ਵਿਰੋਧੀ ਮੁਜ਼ਾਹਰਿਆਂ ਦੀ ਤਿਆਰੀ ਲਈ ਸੂਬਾਈ ਸਿੱਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ “ਨਸ਼ਿਆਂ ਦੀ ਮਹਾਂਮਾਰੀ- ਦੋਸ਼ੀ ਕੌਣ” ਕਿਤਾਬ ਦੀਆਂ 2500 ਕਾਪੀਆਂ ਜ਼ਿਲ੍ਹੇਵਾਰ ਵੰਡ ਕੇ ਕੀਤੀ ਗਈ। ਜਥੇਬੰਦੀ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਨਸ਼ਿਆਂ ਦੇ ਕੋਹੜ ਲਈ ਜ਼ਿੰਮੇਵਾਰ ਸਾਮਰਾਜੀ ਕੰਪਨੀਆਂ ਅਤੇ ਉਨ੍ਹਾਂ ਦੀਆਂ ਨੀਤੀਆਂ ਨੂੰ ਪ੍ਰਣਾਏ ਹਰ ਰੰਗ ਦੇ ਸੱਤਾਧਾਰੀ ਸਿਆਸੀ ਆਗੂਆਂ ਸਮੇਤ ਪੁਲੀਸ/ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਅਤੇ ਵੱਡੇ ਨਸ਼ਾ ਤਸਕਰਾਂ/ਵਪਾਰੀਆਂ ਨੂੰ ਇਸ ਮੁਹਿੰਮ ਦਾ ਨਿਸ਼ਾਨਾ ਬਣਾਇਆ ਜਾਵੇਗਾ।

The post 6 ਸਤੰਬਰ ਦੇ ਨਸ਼ਾ ਵਿਰੋਧੀ ਮੁਜ਼ਾਹਰਿਆਂ ਦੀ ਤਿਆਰੀ ਲਈ ਭਾਕਿਯੂ (ਏਕਤਾ-ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …