Home / Punjabi News / ’84 ਕਤਲੇਆਮ : ਮਨਜੀਤ ਸਿੰਘ ਜੀ. ਕੇ. ਨੇ ਗ੍ਰਹਿ ਮੰਤਰੀ ਨੂੰ ਸੌਂਪਿਆ ਮੰਗ ਪੱਤਰ

’84 ਕਤਲੇਆਮ : ਮਨਜੀਤ ਸਿੰਘ ਜੀ. ਕੇ. ਨੇ ਗ੍ਰਹਿ ਮੰਤਰੀ ਨੂੰ ਸੌਂਪਿਆ ਮੰਗ ਪੱਤਰ

’84 ਕਤਲੇਆਮ : ਮਨਜੀਤ ਸਿੰਘ ਜੀ. ਕੇ. ਨੇ ਗ੍ਰਹਿ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ/ਲਖਨਊ— ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਸ਼ਨੀਵਾਰ ਨੂੰ ਲਖਨਊ ਵਿਖੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ 1984 ਦੇ ਪੂਰਬੀ ਦਿੱਲੀ ਦੇ ਤਿਰਲੋਕਪੁਰੀ ‘ਚ ਹੋਏ ਕਤਲੇਆਮ ਦੇ ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਬਰੀ ਕੀਤੇ ਜਾਣ ਵਿਰੁੱਧ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਮੰਗ ਪੱਤਰ ਸੌਂਪ ਕੇ ਦੋਸ਼ੀਆਂ ਵਿਰੁੱਧ ਸੁਪਰੀਮ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ ਦੀ ਅਪੀਲ ਕੀਤੀ ਹੈ। ਰਾਜਨਾਥ ਨਾਲ ਮੁਲਾਕਾਤ ਦੌਰਾਨ ਜੀ. ਕੇ. ਨੇ ਕਿਹਾ ਕਿ ਦੋਸ਼ੀਆਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਪੁੱਜੀ ਹੈ। ਸੁਪਰੀਮ ਕੋਰਟ ਨੇ 34 ਸਾਲ ਤੋਂ ਇਨਸਾਫ ਦੀ ਉਡੀਕ ਕਰ ਰਹੀ ਸਿੱਖ ਕੌਮ ਨੂੰ ਨਿਰਾਸ਼ ਕੀਤਾ ਹੈ। ਜੀ. ਕੇ. ਨੇ ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿਚ ਮੁੜ ਵਿਚਾਰ ਪਟੀਸ਼ਨ ਸੁਪਰੀਮ ਕਰੋਟ ਵਿਚ ਦਾਖਲ ਕਰਨ ਲਈ ਭਾਰਤ ਦੇ ਸਾਲਿਸਟਰ ਜਨਰਲ ਨੂੰ ਹੁਕਮ ਦੇਣ ਦੀ ਅਪੀਲ ਵੀ ਕੀਤੀ, ਤਾਂ ਕਿ ਇਸ ਸੁਨਹਿਰੀ ਮੌਕੇ ਦਾ ਫਾਇਦਾ ਪੀੜਤਾਂ ਨੂੰ ਮਿਲ ਸਕੇ।

ਜੀ. ਕੇ. ਨੇ ਸਾਫ ਕਿਹਾ ਕਿ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਉਨ੍ਹਾਂ ਵਲੋਂ ਦਿੱਤਾ ਗਿਆ ਮੰਗ ਪੱਤਰ ਸਾਰੀ ਕੌਮ ਵਲੋਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਦਿੱਲੀ ਅਤੇ ਸ਼੍ਰੋਮਣੀ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਅਤੇ ਗਵਾਹਾਂ ਦਾ ਇਕੋ-ਇਕ ਮਿਸ਼ਨ ਸਿਰਫ ਇਨਸਾਫ ਦੀ ਪ੍ਰਾਪਤੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਨੌਜਵਾਨ ਆਗੂ ਸਤਬੀਰ ਸਿੰਘ ਗਗਨ ਵੀ ਜੀ. ਕੇ. ਨਾਲ ਮੌਜੂਦ ਸਨ। ਜੀ. ਕੇ. ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਵਿਚ ਬਚਾਅ ਪੱਖ ਵਲੋਂ ਕੇਸ ਦੀ ਪੈਰਵੀ ਕਰਨ ਦੌਰਾਨ ਕਿਤੇ ਨਾ ਕਿਤੇ ਲਾਪ੍ਰਵਾਹੀ ਹੋਈ ਹੈ।

ਦੱਸਣਯੋਗ ਹੈ ਕਿ 34 ਸਾਲ ਪਹਿਲਾਂ 1984 ‘ਚ ਪੂਰਬੀ ਦਿੱਲੀ ਦੇ ਤਿਰਲੋਕਪੁਰੀ ‘ਚ ਸਿੱਖ ਵਿਰੋਧੀ ਦੰਗੇ ਹੋਏ ਸਨ। ਇਨ੍ਹਾਂ ਦੰਗਿਆਂ ‘ਚ ਤਿਰਲੋਕਪੁਰੀ ‘ਚ ਕਰੀਬ 95 ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਅਤੇ 100 ਦੇ ਕਰੀਬ ਘਰਾਂ ਨੂੰ ਸਾੜ ਦਿੱਤਾ ਗਿਆ ਸੀ। ਹੇਠਲੀ ਅਦਾਲਤ ਨੇ ਇਨ੍ਹਾਂ ਦੰਗਿਆਂ ਦੇ 9 ਲੋਕਾਂ ਨੂੰ ਦੋਸ਼ੀ ਠਹਿਰਾਇਆ ਸੀ। ਦਿੱਲੀ ਹਾਈ ਕੋਰਟ ਨੇ ਵੀ ਇਨ੍ਹਾਂ ਨੂੰ ਦੋਸ਼ੀ ਪਾਇਆ ਅਤੇ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਸੁਪਰੀਮ ਕੋਰਟ ਨੇ ਇਨ੍ਹਾਂ ਦੋਸ਼ੀਆਂ ਨੂੰ ਰਿਹਾਅ ਕਰਦੇ ਹੋਏ ਕਿਹਾ ਸੀ ਕਿ ਇਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹਨ ਅਤੇ ਨਾ ਹੀ ਕੋਈ ਗਵਾਹ ਇਨ੍ਹਾਂ ਦੀ ਸਿੱਧੇ ਤੌਰ ‘ਤੇ ਪਛਾਣ ਕਰ ਸਕਿਆ।

Check Also

ਪਲੇਅ ਸਟੋਰ ਦੀ ਫੀਸ ਨਾ ਭਰਨ ਵਾਲੀ ਜਾਣੀਆਂ ਪਛਾਣੀਆਂ ਕੰਪਨੀਆਂ ’ਤੇ ਹੋਵੇਗੀ ਕਾਰਵਾਈ

ਨਵੀਂ ਦਿੱਲੀ, 1 ਮਾਰਚ ਗੁੱਗਲ ਨੇ ਕਿਹਾ ਹੈ ਕਿ ਭਾਰਤ ’ਚ ਜਾਣੀਆਂ ਪਛਾਣੀਆਂ ਫਰਮਾਂ ਸਮੇਤ …