Home / Punjabi News / ’84 ਦੰਗਾ ਮਾਮਲਾ : ਯਸ਼ਪਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ

’84 ਦੰਗਾ ਮਾਮਲਾ : ਯਸ਼ਪਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ

’84 ਦੰਗਾ ਮਾਮਲਾ : ਯਸ਼ਪਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ

ਨਵੀਂ ਦਿੱਲੀ—1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਮੌਤ ਦੀ ਸਜ਼ਾ ਪ੍ਰਾਪਤ ਯਸ਼ਪਾਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ 29 ਜਨਵਰੀ ਤਕ ਲਈ ਟਾਲ ਦਿੱਤੀ ਗਈ ਹੈ। ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਨੂੰ ਟਾਲ ਦਿੱਤਾ। ਦੱਸਣਯੋਗ ਹੈ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਯਸ਼ਪਾਲ ਸਿੰਘ ਨੂੰ 20 ਨਵੰਬਰ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
ਦੱਸਣਯੋਗ ਹੈ ਕਿ 1 ਨਵੰਬਰ 1984 ਨੂੰ ਦੱਖਣੀ ਦਿੱਲੀ ਦੇ ਮਹਿਪਾਲਪੁਰ ਇਲਾਕੇ ‘ਚ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਦੋਹਾਂ ਦੇ ਗਲ ‘ਚ ਟਾਇਰ ਪਾ ਕੇ ਅੱਗ ਲਾ ਦਿੱਤੀ ਗਈ ਸੀ ਅਤੇ ਘਰ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ ਗਿਆ ਸੀ। ਇਸ ਕਤਲਕਾਂਡ ‘ਚ ਯਸ਼ਪਾਲ ਨੇ ਮੁੱਖ ਭੂਮਿਕਾ ਨਿਭਾਈ ਸੀ। 2015 ‘ਚ ਕੇਂਦਰੀ ਗ੍ਰਹਿ ਮੰਤਰੀ ਵਲੋਂ ਗਠਿਤ ਸਪੈਸ਼ਲ ਜਾਂਚ ਟੀਮ (ਐੱਸ. ਆਈ. ਟੀ.) ਦੀ ਜਾਂਚ ਮਗਰੋਂ ਯਸ਼ਪਾਲ ਨੂੰ ਦੋਸ਼ੀ ਮੰਨਿਆ ਗਿਆ ਅਤੇ ਕੋਰਟ ਨੇ ਮੌਤ ਦੀ ਸਜ਼ਾ ਸੁਣਾਈ। ਇਸ ਵਿਚ ਯਸ਼ਪਾਲ ਦੇ ਸਹਿ-ਦੋਸ਼ੀ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …