Home / Punjabi News / ’84 ਮਾਮਲੇ ‘ਚ ਸੋਨੀਆ ਗਾਂਧੀ ਦਾ ਹੋਵੇ ਲਾਈ ਡਿਟੈਕਟਰ ਟੈਸਟ : ਸੁਖਬੀਰ

’84 ਮਾਮਲੇ ‘ਚ ਸੋਨੀਆ ਗਾਂਧੀ ਦਾ ਹੋਵੇ ਲਾਈ ਡਿਟੈਕਟਰ ਟੈਸਟ : ਸੁਖਬੀਰ

’84 ਮਾਮਲੇ ‘ਚ ਸੋਨੀਆ ਗਾਂਧੀ ਦਾ ਹੋਵੇ ਲਾਈ ਡਿਟੈਕਟਰ ਟੈਸਟ : ਸੁਖਬੀਰ

ਚੰਡੀਗੜ੍ਹ : ਸੁਖਬੀਰ ਬਾਦਲ ਨੇ ’84 ਮਾਮਲਿਆਂ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੂੰ ਕਾਂਗਰਸੀ ਆਗੂ ਸੋਨੀਆ ਗਾਂਧੀ ਤੋਂ ਪੁੱਛਗਿੱਛ ਕਰਨ ਦੀ ਮੰਗ ਕੀਤੀ ਹੈ। ਸੁਖਬੀਰ ਨੇ ਕਿਹਾ ਕਿ 1984 ਦਾ ਸਾਰਾ ਘਟਨਾਕ੍ਰਮ ਗਾਂਧੀ ਪਰਿਵਾਰ ਦੇ ਹੁਕਮਾਂ ‘ਤੇ ਹੋਇਆ ਸੀ। ਸੁਖਬੀਰ ਨੇ ਕਿਹਾ ਕਿ ਇਹ ਸਾਰੀ ਯੋਜਨਾ ਗਾਂਧੀ ਪਰਿਵਾਰ ਦੇ ਘਰ ਵਿਚ ਬਣਾਈ ਗਈ ਸੀ, ਇਸ ਲਈ ਸੋਨੀਆ ਗਾਂਧੀ ਦਾ ਲਾਈ ਡਿਟੈਕਟਰ ਟੈਸਟ ਵੀ ਹੋਣਾ ਚਾਹੀਦਾ ਹੈ। ਨਵੀਂ ਦਿੱਲੀ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ 34 ਸਾਲ ਤੋਂ ਅਕਾਲੀ ਦਲ ਇਨਸਾਫ ਲਈ ਲੜਾਈ ਲੜ ਰਿਹਾ ਹੈ ਅਤੇ ਅਦਾਲਤ ਦੇ ਇਸ ਫੈਸਲੇ ਨਾਲ ਬਾਕੀ ਦੋਸ਼ੀਆਂ ਨੂੰ ਵੀ ਸਜ਼ਾਵਾਂ ਮਿਲਣ ਦੀ ਆਸ ਜਾਗ ਗਈ ਹੈ।
ਸੁਖਬੀਰ ਨੇ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਲੋਂ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦਾ ਕੇਸ ਪੁਲਸ ਗਵਾਹ ਨਾ ਹੋਣ ਦਾ ਹਵਾਲਾ ਦੇ ਕੇ ਪੰਜ ਵਾਰ ਬੰਦ ਕਰ ਚੁੱਕੀ ਹੈ। ਸੁਖਬੀਰ ਨੇ ਕਿਹਾ ਕਿ ਹਰ ਵਾਰ ਕਾਂਗਰਸ ਸਰਕਾਰ ਅਤੇ ਗਾਂਧੀ ਪਰਿਵਾਰ ਦੋਸ਼ੀਆਂ ਦਾ ਬਚਾਅ ਕਰਦਾ ਰਿਹਾ ਹੈ। ਸੁਖਬੀਰ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਅਕਾਲੀ ਦਲ ਵਲੋਂ ਬੰਦ ਹੋਏ ਕੇਸ ਮੁੜ ਖੋਲ੍ਹਣ ਦੀ ਅਪੀਲ ਕੀਤੀ ਗਈ ਸੀ। ਜਿਸ ਤੋਂ ਬਾਅਦ ਕੇਂਦਰ ਵਲੋਂ ਖਾਸ ਜਾਂਚ ਟੀਮ ਦਾ ਗਠਨ ਕੀਤਾ ਗਿਆ ਜਿਸ ਨੇ ਤਿੰਨ ਸਾਲ ਜਾਂਚ ਤੋਂ ਬਾਅਦ ਬੰਦ ਕੀਤੇ ਕੇਸ ਮੁੜ ਖੁੱਲ੍ਹਵਾਏ ਅਤੇ ਤਿੰਨ ਸਾਲ ਵਿਚ ਹੀ ਦੋ ਦੋਸ਼ੀਆਂ ਨੂੰ ਸਜ਼ਾ ਮਿਲ ਗਈ। ਇਸ ਦੇ ਨਾਲ ਸੁਖਬੀਰ ਬਾਦਲ ਵਲੋਂ ਵੱਖ-ਵੱਖ ਅਦਾਲਤਾਂ ਵਿਚ ਚੱਲ ਰਹੇ 1984 ਦੇ ਕੇਸਾਂ ਨੂੰ ਇਕੱਠਾ ਕਰਕੇ 6 ਮਹੀਨਿਆਂ ਵਿਚ ਫੈਸਲਾ ਸੁਣਾਉਣ ਦੀ ਮੰਗ ਕੀਤੀ ਹੈ।

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …