Home / Punjabi News / 84 ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਅਦਾਲਤ ‘ਚ ਹੋਏ ਪੇਸ਼

84 ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਅਦਾਲਤ ‘ਚ ਹੋਏ ਪੇਸ਼

84 ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਅਦਾਲਤ ‘ਚ ਹੋਏ ਪੇਸ਼

ਗਵਾਹ ਛਮ ਕੌਰ ਨੇ ਸੱਜਣ ਕੁਮਾਰ ਦੀ ਕੀਤੀ ਪਹਿਚਾਣ
ਨਵੀਂ ਦਿੱਲੀ : ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਦੇ ਮੁੱਖ ਮੁਲਜ਼ਮ ਸੱਜਣ ਕੁਮਾਰ ਦੇ ਕੇਸ ਵਿਚ ਅੱਜ ਦਿੱਲੀ ਪਟਿਆਲਾ ਹਾਊਸ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਵਿਚ ਗਵਾਹ ਛਮ ਕੌਰ ਨੂੰ ਸਵਾਲ ਪੁੱਛੇ ਗਏ, ਜਿਸ ਵਿਚ ਛਮ ਕੌਰ ਨੇ ਸੱਜਣ ਕੁਮਾਰ ਨੂੰ ਪਹਿਚਾਣਦਿਆਂ ਉਸ ‘ਤੇ ਨਵੰਬਰ 1984 ਵਿਚ ਭੀੜ ਨੂੰ ਭੜਕਾਉਣ ਦੇ ਇਲਜ਼ਾਮ ਲਗਾਏ ਹਨ। ਜਦੋਂ ਗਵਾਹ ਆਪਣੇ ਬਿਆਨ ਦਰਜ ਕਰਵਾ ਰਹੀ ਸੀ ਤਾਂ ਸੱਜਣ ਕੁਮਾਰ ਦੇ ਚਿਹਰੇ ‘ਤੇ ਪ੍ਰੇਸ਼ਾਨੀ ਸਾਫ ਝਲਕ ਰਹੀ ਸੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਦਸੰਬਰ ਨੂੰ ਹੋਵੇਗੀ। ਧਿਆਨ ਰਹੇ ਕਿ ਪਿਛਲੇ ਦਿਨੀਂ 84 ਕਤਲੇਆਮ ਦੇ ਮਾਮਲੇ ਸਬੰਧੀ ਹੀ ਅਦਾਲਤ ਨੇ ਦੋ ਵਿਅਕਤੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਸਜ਼ਾ 20 ਨਵੰਬਰ ਨੂੰ ਸੁਣਵਾਈ ਜਾਵੇਗੀ।

Check Also

ਕੋਠੀਆਂ ਵਿੱਚ ਚੋਰੀਆਂ ਕਰਨ ਵਾਲੇ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ …