Breaking News
Home / World / ਗੁਰਦਾਸਪੁਰ ਉੱਪ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੋਈਆਂ ਤੇਜ਼, ‘ਆਪ’ ਜਲਦ ਕਰੇਗੀ ਉਮੀਦਵਾਰ ਦਾ ਐਲਾਨ

ਗੁਰਦਾਸਪੁਰ ਉੱਪ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੋਈਆਂ ਤੇਜ਼, ‘ਆਪ’ ਜਲਦ ਕਰੇਗੀ ਉਮੀਦਵਾਰ ਦਾ ਐਲਾਨ

ਗੁਰਦਾਸਪੁਰ ਉੱਪ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੋਈਆਂ ਤੇਜ਼, ‘ਆਪ’ ਜਲਦ ਕਰੇਗੀ ਉਮੀਦਵਾਰ ਦਾ ਐਲਾਨ

2ਚੰਡੀਗੜ੍ਹ/ਗੁਰਦਾਸਪੁਰ— ਗੁਰਦਾਸਪੁਰ ਉੱਪ ਚੋਣ ਦੀ ਮਿਤੀ ਦਾ ਐਲਾਨ ਹੁੰਦਿਆਂ ਹੀ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਉਮੀਦਵਾਰ ਨੂੰ ਮੈਦਾਨ ‘ਚ ਉਤਾਰਣ ਨੂੰ ਲੈ ਕੇ ਸਿਆਸੀ ਪਾਰਟੀਆਂ ‘ਚ ਚਰਚਾ ਛਿੜ ਗਈ ਹੈ। ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਮੀਦਵਾਰ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਲ ਉਮੀਦਵਾਰ ਨੂੰ ਮੈਦਾਨ ‘ਚ ਉਤਾਰਿਆ ਜਾਵੇਗਾ ਅਤੇ ਜਲਦੀ ਹੀ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਜ਼ਿਮਣੀ ਚੋਣ ਲਈ 11 ਅਕਤੂਬਰ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਪਰ ਅਜੇ ਤੱਕ ਸਿਆਸੀ ਪਾਰਟੀਆਂ ਉਮੀਦਵਾਰਾਂ ਦੇ ਨਾਂ ਦਾ ਐਲਾਨ ਨਹੀਂ ਕਰ ਸਕੀਆਂ ਹਨ। ਹੁਣ ਮਿਤੀ ਦੇ ਐਲਾਨ ਹੋਣ ਤੋਂ ਬਾਅਦ ਸਿਆਸੀ ਸਰਗਰਮੀਆਂ ਇਕਦਮ ਤੇਜ਼ ਹੋ ਗਈਆਂ ਹਨ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …