![ਨਰਿੰਦਰ ਮੋਦੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਦਾ ਕੀਤਾ ਧੰਨਵਾਦ ਨਰਿੰਦਰ ਮੋਦੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਦਾ ਕੀਤਾ ਧੰਨਵਾਦ](https://i0.wp.com/asiantribune.ca/wp-content/uploads/2017/12/3-31.jpg?resize=300%2C300&ssl=1)
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਅਤੇ ਹਿਮਚਾਲ ਪ੍ਰਦੇਸ ਵਿਧਾਨ ਸਭਾ ਵਿਚ ਭਾਜਪਾ ਦੀ ਹੋਈ ਜਿੱਤ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕੀਤਾ ਹੈ| ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਲਿਹਰਾਇਆ ਕਮਲ, ਵਿਕਾਸ ਦੀ ਹੋਈ ਜਿੱਤ| ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿੱਤਿਆ ਵਿਕਾਸ, ਜਿੱਤਿਆ ਗੁਜਰਾਤ| ਜੈ ਜੈ ਗਰਵੀ ਗੁਜਰਾਤ|
ਇਸ ਤੋਂ ਇਲਾਵਾ ਨਰਿੰਦਰ ਮੋਦੀ ਨੇ ਭਾਜਪਾ ਦੇ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਨ੍ਹਾਂ ਸੂਬਿਆਂ ਵਿਚ ਖੂਬ ਪ੍ਰਚਾਰ ਕੀਤਾ|