Home / Punjabi News / ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ— ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਸੀ.ਐੈੱਮ. ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਾ ਚਾਹੁੰਦੇ ਹਾਂ ਕਿ ਭਾਰਤੀ ਜਨਤਾ ਪਾਰਟੀ ਨੇ ਜੰਮੂ ਕਸ਼ਮੀਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਹੀ ਦਿੱਲੀ ‘ਚ ਰਾਜ ਦੇ ਸਾਰੇ ਵੱਡੇ ਨੇਤਾਵਾਂ ਨਾਲ ਬੈਠਕ ਕੀਤੀ, ਜਿਸ ਤੋਂ ਬਾਅਦ ਭਾਜਪਾ ਨੇ ਸਮਰਥਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਭਾਜਪਾ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ। ਭਾਜਪਾ ਵੱਲੋਂ ਰਾਜਪਾਲ ਸਾਸ਼ਨ ਦੀ ਮੰਗ ਕੀਤੀ ਗਈ ਹੈ। ਦੱਸਣਾ ਚਾਹੁੰਦੇ ਹਾਂ ਕਿ ਭਾਜਪਾ ਨੇਤਾਵਾਂ ਨਾਲ ਮਿਲਣ ਤੋਂ ਪਹਿਲਾਂ ਅਮਿਤ ਨੇ ਐੈੱਨ.ਐੈੱਸ.ਏ. ਅਜੀਤ ਡੋਵਾਲ ਨਾਲ ਵੀ ਮੁਲਾਕਾਤ ਕੀਤੀ ਸੀ।
ਫੈਸਲੇ ਤੋਂ ਬਾਅਦ ਭਾਜਪਾ ਨੇਤਾ ਸ਼ਾਮ ਮਾਧਵ ਨੇ ਕਿਹਾ ਕਿ ਅਸੀਂ ਗ੍ਰਹਿ ਮੰਤਰਾਲੇ, ਜੰਮੂ ਕਸ਼ਮੀਰ ਦੇ ਤਿੰਨ ਸਾਲ ਦੇ ਕੰਮਕਾਜ, ਸਾਰੇ ਏਜੰਸੀਆਂ ਨਾਲ ਸੁਲਾਹ ਕਰਕੇ ਫੈਸਲਾ ਕੀਤਾ ਹੈ, ਜਿਸ ਤੋਂ ਬਾਅਦ ਇਹ ਤੈਅ ਹੋਇਆ ਹੈ ਕਿ ਭਾਜਪਾ ਆਪਣਾ ਸਮਰਥਨ ਵਾਪਸ ਲੈ ਰਹੀ ਹੈ। ਰਾਮ ਮਾਧਵ ਨੇ ਕਿਹਾ ਹੈ ਕਿ ਤਿੰਨ ਸਾਲ ਪਹਿਲਾਂ ਜੋ ਜਨਅਦੇਸ਼ ਆਇਆ ਸੀ, ਉਸ ਸਮੇਂ ਅਜਿਹੇ ਹਾਲਾਤ ਸਨ,ਿ ਜਿਸ ਕਾਰਨ ਸੀ ਜਿਸ ਕਾਰਨ ਇਹ ਗੱਠਜੋੜ ਕਾਰਨ ਹੋਇਆ ਸੀ ਪਰ ਜੋ ਹਾਲਾਤ ਬਣਦੇ ਜਾ ਰਹੇ ਸਨ, ਉਸ ਨੂੰ ਗੱਠਜੋੜ ‘ਚ ਅੱਗੇ ਚਲਣਾ ਮੁਸ਼ਕਿਲ ਹੋ ਗਿਆ ਸੀ।

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …