Breaking News
Home / Punjabi News / ਸੁਪਰੀਮ ਕੋਰਟ ਨੇ ਸੁਣਾਇਆ ਦਿੱਲੀ ’ਤੇ ਇਤਿਹਾਸਿਕ ਫੈਸਲਾ

ਸੁਪਰੀਮ ਕੋਰਟ ਨੇ ਸੁਣਾਇਆ ਦਿੱਲੀ ’ਤੇ ਇਤਿਹਾਸਿਕ ਫੈਸਲਾ

ਸੁਪਰੀਮ ਕੋਰਟ ਨੇ ਸੁਣਾਇਆ ਦਿੱਲੀ ’ਤੇ ਇਤਿਹਾਸਿਕ ਫੈਸਲਾ

ਦਿੱਲੀ ਦਾ ਬੌਸ ਮੁੱਖ ਮੰਤਰੀ ਹੋਵੇਗਾ – ਉਪ ਰਾਜਪਾਲ ਇਕੱਲੇ ਫੈਸਲੇ ਲੈਣ ਲਈ ਆਜ਼ਾਦ ਨਹੀਂ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਦਿੱਲੀ ’ਤੇ ਇਤਿਹਾਸਿਕ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਦਿੱਲੀ ਦਾ ਬੌਸ ਮੁੱਖ ਮੰਤਰੀ ਹੋਵੇਗਾ ਜਦੋਂ ਕਿ ਐਲ.ਜੀ ਨੂੰ ਦਿੱਲੀ ਸਰਕਾਰ ਦੀ ਸਲਾਹ ਨਾਲ ਕੰਮ ਕਰਨਾ ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਪ ਰਾਜਪਾਲ ਇਕੱਲੇ ਫੈਸਲੇ ਲੈਣ ਲਈ ਆਜ਼ਾਦ ਨਹੀਂ। ਉਹਨਾਂ ਨੂੰ ਦਿੱਲੀ ਕੈਬਨਿਟ ਦੀ ਸਲਾਹ ਨਾਲ ਹੀ ਕੰਮ ਕਰਨਾ ਹੋਵੇਗਾ।
ਇਸ ਤੋਂ ਇਲਾਵਾ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ।
ਇਹ ਦਿੱਲੀ ਦੇ ਲੋਕਾਂ ਦੀ ਜਿੱਤ : ਕੇਜਰੀਵਾਲ
ਇਸ ਦੌਰਾਨ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਦਿੱਲੀ ਦੇ ਲੋਕਾਂ ਤੇ ਲੋਕਤੰਤਰ ਦੀ ਜਿੱਤ ਹੈ।
ਪਾਰਟੀ ਵਿਚ ਖੁਸ਼ੀ ਦੀ ਲਹਿਰ
ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਸ਼ਨ ਮਨਾਏ।

Check Also

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ …