ਚੰਡੀਗੜ੍ਹ : ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ਹਿਰ ‘ਚ ਸੋਮਵਾਰ ਨੂੰ 7 ਸੂਬਿਆਂ ਦੇ ਮੁੱਖ ਅਫਸਰਾਂ ਦੀ ਮੀਟਿੰਗ ਹੋਈ, ਜਿਸ ‘ਚ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਵੀ ਮੌਜੂਦ ਸਨ, ਹਾਲਾਂਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਮੌਸਮ ਖਰਾਬ ਹੋਣ ਕਾਰਨ ਮੀਟਿੰਗ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਲਵਾਈ। ਮੀਟਿੰਗ ‘ਚ ਫੈਸਲਾ ਲਿਆ ਗਿਆ ਕਿ ਹਰ 6 ਮਹੀਨਿਆਂ ਬਾਅਦ ਸਾਰੇ ਮੁੱਖ ਮੰਤਰੀਆਂ ਦੀ ਇਸ ਮੁੱਦੇ ਨੂੰ ਲੈ ਕੇ ਬੈਠਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ‘ਤੇ ਕਾਬੂ ਪਾਉਣ ਲਈ ਪੰਚਕੂਲਾ ‘ਚ ਵੱਖਰੇ ਤੌਰ ‘ਤੇ ਦਫਤਰ ਵੀ ਬਣਾਇਆ ਜਾਵੇਗਾ।
Check Also
CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…
Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …
Asian Tribune Your Multilingual Newspaper covering World and local news News