ਨਵੀਂ ਦਿੱਲੀ – ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ, ਉਪ ਮੁੱਖ ਮੰਤਰੀ ਜੀ ਪਰਮੇਸ਼ਵਰਾ ਅਤੇ ਮੰਤਰੀ ਆਰਵੀ ਦੇਸ਼ਪਾਂਡੇ ਅਤੇ ਬੀ ਕਾਸ਼ਿਮਪੁਰ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰਨਾਟਕ ਦੇ ਕੋਡਾਗੂ ਅਤੇ ਹੋਰ ਹਿੱਸਿਆਂ ਵਿਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਕੇਂਦਰ ਸਰਕਾਰ ਪਾਸੋਂ ਰਾਹਤ ਰਾਸ਼ੀ ਦਿੱਤੇ ਜਾਣ ਲਈ ਮੰਗ ਪੱਤਰ ਸੌਂਪਿਆ।
ਤੁਹਾਨੂੰ ਦੱਸ ਦਈਏ ਕਿ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕਰਨਾਟਕ ਦੇ ਕੋਡਾਗੂ ਜ਼ਿਲੇ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਕੋਡਾਗੂ ਜ਼ਿਲੇ ਸਣੇ ਹੋਰ ਇਲਾਕਿਆਂ ਵਿਚ ਹਜ਼ਾਰਾਂ ਘਰ ਤਬਾਹ ਹੋ ਗਏ ਹਨ। ਫੌਜ, ਸਮੁੰਦਰੀ ਫੌਜ ਅਤੇ ਹੋਰ ਸੂਬੇ ਅਤੇ ਕੇਂਦਰੀ ਏਜੰਸੀਆਂ ਨੇ ਲਗਭਗ 3500 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ। ਪਰ ਇਸ ਸਮੇਂ ਸਥਿਤਿ ਆਮ ਬਣੀ ਹੋਈ ਹੈ।
Check Also
Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …
Asian Tribune Your Multilingual Newspaper covering World and local news News