ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ‘ਤੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਦੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਰਤਾਰਪੁਰ ਕਾਰੀਡੋਰ ਖੁੱਲ੍ਹ ਜਾਂਦਾ ਹੈ ਤਾਂ ਇਸ ਨਾਲ ਦੋਵਾਂ ਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਫਾਇਦਾ ਹੋਵੇਗਾ। ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਇਸ ਬਾਬਤ ਪਾਕਿ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਐੱਸ. ਜੀ. ਪੀ. ਸੀ. ਪ੍ਰਧਾਨ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ‘ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ।
Check Also
ਪੰਜਾਬ ਤੋਂ ਵੱਡੀ ਖ਼ਬਰ! ਜੌਬ ਇੰਟਰਵਿਊ ਲਈ ਨਿਕਲੀ ਕੁੜੀ ਦੀ ਮਿਲੀ ਲਾਸ਼, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Sangrur News: ਸੰਗਰੂਰ ਦੇ ਧੂਰੀ ਰੋਡ ਪੁਲ ਦੇ ਹੇਠਾਂ ਸੜਕ ਦੇ ਵਿਚਕਾਰ ਇੱਕ ਕੁੜੀ ਦੀ …
Asian Tribune Your Multilingual Newspaper covering World and local news News