ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚਐੱਸ ਫੂਲਕਾ ਨੇ ਅਸਤੀਫਾ ਦੇਣ ਦੇ ਆਪਣੇ ਫੈਸਲੇ ਨੂੰ ਟਾਲ ਦਿੱਤਾ ਹੈ। ਸ. ਫੂਲਕਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਆਧਾਰ ‘ਤੇ ਬਾਦਲਾਂ ਖਿਲਾਫ 15 ਸਤੰਬਰ ਤੱਕ ਕਾਰਵਾਈ ਨਾ ਕੀਤੀ ਗਈ ਤਾਂ ਉਹ ਵਿਧਾਨ ਸਭਾ ‘ਚੋਂ ਅਸਤੀਫਾ ਦੇ ਦੇਣਗੇ।
ਇਸ ਦੌਰਾਨ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਮਾਮਲੇ ਵਿਚ ਪੁਲਿਸ ਅਫਸਰਾਂ ਖਿਲਾਫ ਜਾਂਚ ਉਤੇ ਸਟੇਅ ਲਾ ਦਿੱਤੀ ਹੈ, ਜਿਸ ਤੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ 20 ਸਤੰਬਰ ਤੱਕ ਜਵਾਬ ਮੰਗਿਆ ਗਿਆ ਹੈ।
ਇਸ ਲਈ ਸ. ਫੂਲਕਾ ਨੇ ਅਸਤੀਫਾ ਦੇਣ ਦਾ ਫੈਸਲਾ ਵੀ 20 ਸਤੰਬਰ ਤੱਕ ਟਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਇਹ ਮਸਲਾ ਲਟਕ ਰਿਹਾ ਹੈ।
Check Also
Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …
Asian Tribune Your Multilingual Newspaper covering World and local news News