Breaking News
Home / Punjabi News / ਰੇਲ ਹਾਦਸੇ ਦੇ ਪੰਜ ਪੀੜਤ ਪਰਿਵਾਰਾਂ ਦਾ ਖਰਚਾ ਸਿੱਧੂ ਨੇ ਚੁੱਕਿਆ

ਰੇਲ ਹਾਦਸੇ ਦੇ ਪੰਜ ਪੀੜਤ ਪਰਿਵਾਰਾਂ ਦਾ ਖਰਚਾ ਸਿੱਧੂ ਨੇ ਚੁੱਕਿਆ

ਰੇਲ ਹਾਦਸੇ ਦੇ ਪੰਜ ਪੀੜਤ ਪਰਿਵਾਰਾਂ ਦਾ ਖਰਚਾ ਸਿੱਧੂ ਨੇ ਚੁੱਕਿਆ
ASCII

ਹਰ ਮਹੀਨੇ 40 ਹਜ਼ਾਰ ਰੁਪਏ ਦੀ ਕਰਨਗੇ ਸਹਾਇਤਾ
ਅੰਮ੍ਰਿਤਸਰ : ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪੰਜ ਪਰਿਵਾਰਾਂ ਨੂੰ ਰੋਜ਼ੀ ਰੋਟੀ ਦਾ ਖਰਚਾ ਚਲਾਉਣ ਲਈ ਆਪਣੀ ਜੇਬ੍ਹ ਵਿਚੋਂ ਹਰ ਮਹੀਨੇ 40 ਹਜ਼ਾਰ ਰੁਪਏ ਦੀ ਮੱਦਦ ਕਰਿਆ ਕਰਨਗੇ। ਇਹ ਰਾਸ਼ੀ ਉਨ੍ਹਾਂ ਪੰਜ ਪੀੜਤ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ ਜਿਨ੍ਹਾਂ ਦੇ ਮੈਂਬਰ ਅੰਮ੍ਰਿਤਸਰ ਰੇਲ ਹਾਦਸੇ ਵਿੱਚ ਮਾਰੇ ਗਏ ਸਨ ਅਤੇ ਉਨ੍ਹਾਂ ਤੋਂ ਬਾਅਦ ਘਰ ਵਿੱਚ ਕਮਾਉਣ ਵਾਲਾ ਕੋਈ ਮੈਂਬਰ ਨਹੀਂ ਹੈ। ਇਨ੍ਹਾਂ ਵਿਚੋਂ ਇਕ ਪੀੜਤ ਪਰਿਵਾਰ ਨੂੰ 10 ਹਜ਼ਾਰ ਰੁਪਏ ਅਤੇ 4 ਪੀੜਤ ਪਰਿਵਾਰਾਂ ਨੂੰ 75-75 ਸੌ ਰੁਪਏ ਹਰ ਮਹੀਨੇ ਦਿੱਤੇ ਜਾਣਗੇ। ਸਿੱਧੂ ਵਲੋਂ ਇਨ੍ਹਾਂ ਪੀੜਤ ਪਰਿਵਾਰਾਂ ਦੇ ਬੈਂਕ ਅਕਾਊਂਟ ਨੰਬਰ ਲੈ ਲਏ ਗਏ ਹਨ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਇਨ੍ਹਾਂ ਪਰਿਵਾਰਾਂ ਦੇ ਖਾਤਿਆਂ ਵਿਚ ਪੈਸੇ ਪਹੁੰਚ ਜਾਇਆ ਕਰਨਗੇ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਉਨ੍ਹਾਂ ਬਾਕੀ ਪਰਿਵਾਰਕ ਮੈਂਬਰਾਂ ਦਾ ਵੀ ਬਿਓਰਾ ਇਕੱਠਾ ਕੀਤਾ ਹੈ ਜਿਨ੍ਹਾਂ ਦੇ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ ਅਤੇ ਉਨ੍ਹਾਂ ਪਰਿਵਾਰਾਂ ਨੂੰ ਵੀ ਹਰ ਮਹੀਨੇ ਆਰਥਿਕ ਮਦਦ ਦਿੱਤੀ ਜਾਵੇਗੀ।

Check Also

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ …